ਵਾਤਾਵਰਣ ਦੀ ਸ਼ੁਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਈ ਜਾਵੇ:ਡਾ ਪਰਮਿੰਦਰ ਸਿੰਘ

Sep 20 2019 06:16 PM
ਵਾਤਾਵਰਣ ਦੀ ਸ਼ੁਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਈ ਜਾਵੇ:ਡਾ ਪਰਮਿੰਦਰ ਸਿੰਘ




ਪਠਾਨਕੋਟ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੁਰੁ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਕਾਨਵਾਂ ਵਿਖੇ ਅੱਜ ਜ਼ਿਲਾ ਪੱਧਰੀ ਕਿਸਾਨ ਮੇਲਾ ਲਗਾਇਆ ਅਤੇ ਆਤਮਾ ਤਹਿਤ ਪ੍ਰਦਰਸ਼ਨੀਆਂ ਲਗਾਈਆਂ ਗਈਆਂ।ਕਿਸਾਨ ਮੇਲੇ ਵਿੱਚ ਮਾਨਯੋਗ ਹਲਕਾ ਵਿਧਾਇਕ ਭੋਆ ਸ਼੍ਰੀ ਜੋਗਿੰਦਰ ਪਾਲ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਅਤੇ ਕੈਂਪ ਦਾ ਉਦਘਾਟਨ ਅਤੇ ਪ੍ਰਧਾਨਗੀ ਸੰਯੁਕਤ ਨਿਰਦੇਸ਼ਕ (ਨਕਦੀ ਫਸਲਾਂ) ਪੰਜਾਬ ਡਾ ਪਰਮਿੰਦਰ ਸਿੰਘ ਨੇ ਕੀਤੀ ।ਇਸ ਮੌਕੇ ਖੇਤੀਬਾੜੀ,ਬਾਗਬਾਨੀ,ਡੇਅਰੀ ਵਿਭਾਗ,ਮੱਛੀ ਪਾਲਣ, ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।ਕਿਸਾਨ ਮੇਲੇ ਦਾ ਮੁੱਖ “ਉਦੇਸ਼ ਪਵਣੁ ਗੁਰੁ ਪਾਣੀ ਪਿਤਾ ਮਾਤਾ ਧਰਤ ਮਹਤੁ” ਸੀ ।ਵੱਖ ਵੱਖ ਅਦਾਰਿਆ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ,ਡਾ. ਹਰਿੰਦਰ ਸਿੰਘ ਬੈਂਸ,ਡਾ. ਅਮਰੀਕ ਸਿੰਘ,ਡਾ. ਰਜਿੰਦਰ ਕੁਮਾਰ ਖੇਤੀਬਾੜੀ ਅਫਸਰ,ਡਾ. ਵਿਕਰਾਂਤ ਧਵਨ ਡਿਪਟੀ ਪੀਡੀ ,ਰਾਜ ਕੁਮਾਰ ਚੇਅਰਮੈਨ ਬਲਾਕ ਸੰਮਤੀ ਨਰੋਟ ਜੈਮਲ ਸਿੰਘ,ਨਿਰਮਲਾ ਸਰਪੰਚ ਕਾਨਵਾਂ,ਗੁਰਦੀਪ ਸਿੰਘ ਨਾਜੋਵਾਲ,ਡਾ. ਰਣਧੀਰ ਸਿੰਘ, ਰਾਜ ਕੁਮਾਰ ਤਕਨੀਸ਼ਨ ਗ੍ਰੇਡ 1,ਡਾ. ਸ਼ਾਹਬਾਜ਼ ਸਿੰਘ ਚੀਮਾ,ਗੌਰਵ ਕੁਮਾਰ ਝਲੋਆ,ਡਾ. ਮਨਦੀਪ ਕੌਰ,ਡਾ.  ਪ੍ਰਿਅੰਕਾ,ਡਾ. ਪ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ,ਜਤਿੰਦਰ ਕੁਮਾਰ,ਸੁਭਾਸ਼ ਚੰਦਰ,ਜੇ ਪੀ ਸਿੰਘ,ਰਵਿੰਦਰ ਸਿੰਘ, ਖੇਤੀ ਵਿਸਥਾਰ ਅਫਸਰ, ਬਲਵਿੰਦਰ ਕੁਮਾਰ,ਕੰਸ ਰਾਜ ,ਨਰਿੰਦਰ ਕੁਮਾਰ ਜਿੰਦੜੀ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
            ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ਼੍ਰੀ ਜੋਗਿੰਦਰ ਪਾਲ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ਪਰਵਾਰ ਦੀਆਂ ਜ਼ਰੂਰ ਨੂੰ ਮੁੱਖ ਰੱਖਦਿਆਂ ਘਰੇਲੂ ਪੱਧਰ ਤੇ ਕੀਟਨਾਸ਼ਕ Àਤੇ ਰਸਾਇਣਕ ਖਾਦਾਂ ਦੀ ਘੱਟੋ ਘੱਟ ਵਰਤੋਂਆ ਕਰਕੇ ਦਾਲਾਂ ਅਤੇ ਸਬਜੀਆ ਪੈਦਾ ਕਰਨੀਆਂ ਚਾਹੀਦੀਆਂ ,ਜਿਸ ਨਾਲ ਕਿਸਾਨ ਮਹਿੰਗਾਈ ਤੇ ਕਾਬੂ ਪਾ ਸਕਦੇ ਹਨ।ਉਨਾਂ ਕਿਹਾ ਕਿ ਭੋਆ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਜੋ ਭਵਿੱਖ ਵਿੱਚ  ਦੌਰਾਨ ਲਾਗੂ ਕੀਤੀ ਜਾਵੇਗੀ।ਉਨਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਲਕਾ ਭੋਆ ਦੇ  ਪੇਂਡੂ ਇਲਾਕਿਆਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਏ ਜਾਣ ਤਾਂ ਜੋ ਕਿਸਾਨਾਂ ਨੂੰ ਨਵੀਨਤਮ ਤਕਨੀਕਾਂ ਤੋਂ ਜਾਣੂ ਕਰਵਾਇਆ ਜਾ ਸਕੇ।
 ਡਾ. ਪਰਮਿੰਦਰ ਸਿੰਘ ਸੰਯੁਕਤ ਨਿਰਦੇਸ਼ਕ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਦੀ ਵਧ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਦੀ ਬਿਜਾਏ ਖੇਤਾਂ ਵਿੱਚ ਵਾਹ ਕੇ ਝੋਨੇ ਦੀ ਲਵਾਈ ਕਤੀ ਜਾਵੇ ਤਾਂ ਝੋਨੇ ਦੀ ਪੈਦਾਵਾਰ ਵਧਣ ਦੇ ਨਾਲ ਨਾਲ ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਮਦਦ ਵੀ ਮਿਲੇਗੀ।ਉਨਾਂ ਕਿਹਾ ਕਿ ਮਿਸ਼ਨ ਤੰਦਰੁਸਤ ਮਿਸ਼ਨ ਨੂੰ ਕਾਮਯਾਬ ਬਨਾਉਣ ਲਈ ਫਸਲਾਂ ਵਿੱਚ ਸੰਤੁਲਿਤ ਖਾਦਾਂ ਦੀ ਵਰਤੋਂ ਦੇ ਨਾਲ ਨਾਲ ਕੀਟਨਾਸ਼ਕਾਂ ਦੀ ਜ਼ਰੂਰਤ ਅਨੁਸਾਰ ਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ।ਉਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਕੋਈ ਸਮੱਸਿਆ ਪੇਸ਼ ਆਵੇ ਤਾਂ ਖੇਤੀਬਾੜੀ ਅਧਿਕਾਰੀਆਂ ਜਾਂ ਜ਼ਿਲਾ ਪ੍ਰਸ਼ਾਸ਼ਣ ਦੇ ਧਿਆਣ ਵਿੱਚ ਲਿਆਉਣ।ਉਨਾਂ ਦੱਸਿਆ ਕਿ ਮੱਕੀ ਦੇ ਸੁਚੱਜੇ ਮੰਡੀਕਰਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।ਉਨਾਂ ਕਿਸਾਨਾਂ ਨੂੰ ਆਪਣੀ ਜਿਨਸਾਂ ਦਾ ਐਗਮਾਰਕ ਕਰਵਾ ਕੇ ਖੁਦ ਮੰਡੀਕਰਨ ਕਰਨ ਲਈ ਪ੍ਰੇਰਿਤ ਕੀਤਾ।ਉਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਕੋਲ ਖੇਤੀਬਾੜੀ ਵਿਕਾਸ ਲਈ ਕੋਈ ਸੁਝਾਅ ਹੋਣ ਤਾਂ ਖੇਤੀਬਾੜੀ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਦਾ ਹੈ।ਉਨਾਂ ਕਿਹਾ ਕਿ ਕਿਸਾਨਾਂ ਦੀਆਂ ਖੇਤੀ ਨਾਲ ਸੰਬੰਧਤ ਸਮੱਸਿਆਵਾਂ ਅਤੇ ਸਕੀਮਾਂ ਪ੍ਰਤੀ ਜਾਗਰੁਕ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਖ ਵੱਖ ਪੱਧਰ ਤੇ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ  ਪਰ  ਫਿਰ ਵੀ ਜੇਕਰ ਕਿਸੇ ਦੀ ਕੋਈ ਸਮੱੋਸਿਆਂ ਹੋਵੇ ਤਾਂ ਉਹ ਲਿਖਤੀ ਰੂਪ ਵਿੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਦਾ ਹੈ।
           ਡਾ. ਹਰਤਰਨਪਾਲ ਸਿੰਘ  ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆ ਦਾ ਟਾਕਰਾ ਕਰਨ ਲਈ ਕਿਸਾਨਾਂ ਨੂੰ ਫਸਲਾਂ ਦੀ ਪੈਦਾਵਾਰ ਤੇ ਹੁੰਦੇ ਖਰਚੇ ਦਾ ਹਿਸਾਬ ਕਿਤਾਬ ਰੱਖਣਾ ਚਾਹੀਦਾ ਹੈ ਤਾਂ ਜੋ ਪਤਾ ਲੱਗ ਸਕੇ ਕਿ ਕਿੰਨਾ ਖਰਚਾ ਅਤੇ ਕਿੰਨਾਂ ਲਾਭ ਹੋਇਆ ਹੈ।ਉਨਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਕਿਸਾਨ ਸਿਖਲਾਈ ਕੈਂਪ ਲਗਾਉਣਾ ਇੱਕ ਵਧੀਆ ਉਪਰਾਲਾ ਹੈ। ਉਨ•ਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਤਰ•ਾਂ ਦੇ ਕੈਂਪ ਬਲਾਕ ਅਤੇ ਪਿੰਡ ਪੱਧਰ 'ਤੇ ਵੀ ਲਗਾਏ ਜਾਣ ਤਾਂ ਜੋ ਜਿਹੜੇ ਕਿਸਾਨ ਇਸ ਕੈਂਪ ਵਿੱਚ ਨਹੀਂ ਆ ਸਕੇ ਹਨ,ਉਹ ਇੰਨ•ਾਂ ਕੈਂਪ ਵਿੱਚ ਆ ਕੇ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ ਅਤੇ ਕਿਸਾਨ ਭਲਾਈ ਸਕੀਮਾਂ ਬਾਰੇ ਜਾਣੂ ਹੋ ਸਕਣ।ਉਨ•ਾਂ ਨੇ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਖੇਤੀ ਮਾਹਿਰਾਂ ਦੁਆਰਾ ਕੀਤੀਆਂ ਗਈਆਂ ਸਿਫਾਰਸ਼ਾਂ ਅਨੁਸਾਰ ਹੀ ਕਰਨ।
             ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਖੇਤੀ ਮਾਹਿਰ ਇੰਜ ਮਲਕੀਤ ਸਿੰਘ ਸਹਾਇਕ ਖੇਤੀਬਾੜੀ ਇੰਜੀਨੀਅਰ ਨੇ ਪਰਲੀ ਦੀ ਸੰਭਾਲ ਬਾਰੇ, ਡਾ. ਅਮਿਤ ਕੌਲ ਨੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ, ਡਾ. ਬਿਕਰਮਜੀਤ ਸਿੰਘ ਨੇ ਬਾਗਾਂ ਦੇ ਰੱਖ ਰਖਾਵ, ਡਾ ਸੁਰਿੰਦਰ ਕੁਮਾਰ ਨੇ ਪਸ਼ੂ ਪਾਲਣ ਬਾਰੇ,ਡਾ ਸੀਮਾ ਸਰਮਾ ਨੇ ਮਿੱਟੀ ਦੀ ਸਿਹਤ ਸੁਧਾਰ ਬਾਰੇ,ਡਾ ਸੁਨੀਲ ਕਸ਼ਅਪ ਨੇ ਕੀੜਿਆ ਅਤੇ ਬਿਮਾਰੀਆਂ ਬਾਰੇ,ਡਾ ਸਾਹਬਾਜ਼ ਸਿੰਘ ਚੀਮਾ ਨੇ ਖੇਤੀ ਜਿਨਸਾਂ ਦੇ ਮੰਡੀਕਰਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ।ਡਾ. ਅਮਰੀਕ ਸਿੰਘ ਨੇ ਸਟੇਜ ਸਕੱਤਰ ਦੇ ਫਰਜ਼ ਬਾਖੂਬੀ ਨਿਭਾਉਣ ਦੇ ਨਾਲ ਨਾਲ ਝੋਨੇ ਦਾ ਬੀਜ ਖੁਦ ਪੈਦਾ ਕਰਨ ਦੇ ਨੁਕਤੇ ਸਾਂਝੇ ਕੀਤੇ। ਡਾ. ਹਰਿੰਦਰ ਸਿੰਘ ਬੈਂਸ ਨੇ ਅਖੀਰ ਵਿੱਚ ਮੁੱਖ ਮਹਿਮਾਨ,ਸਮੂਹ ਸਟਾਫ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਸਹੁੰ ਵੀ ਚੁਕਾਈ ਗਈ।ਇਸ ਮੌਕੇ ਦਸ ਅਗਾਂਹਵਧੂ ਕਿਸਾਨਾਂ ਅਤੇ ਬੇਹਤਰ ਕਾਰਗੁਜਾਰੀ ਦਿਖਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨ ਪੱਤਰ ਅਤੇ ਫਲਦਾਰ ਪੌਦੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

 
  
© 2016 News Track Live - ALL RIGHTS RESERVED