ਅਮਨ ਭੱਲਾ ਇੰਜੀਨੀਅਰਿੰਗ ਕਾਲਜ ਕੋਟਲੀ ਪਠਾਨਕੋਟ ਕੈਂਪਸ ਵਿਖੇ ਲਗਾਇਆ ਗਿਆ ਜਿਲਾ• ਪੱਧਰੀ ਰੋਜ਼ਗਾਰ ਮੇਲਾ

Sep 21 2019 01:08 PM
ਅਮਨ ਭੱਲਾ ਇੰਜੀਨੀਅਰਿੰਗ ਕਾਲਜ ਕੋਟਲੀ ਪਠਾਨਕੋਟ ਕੈਂਪਸ ਵਿਖੇ ਲਗਾਇਆ ਗਿਆ ਜਿਲਾ• ਪੱਧਰੀ ਰੋਜ਼ਗਾਰ ਮੇਲਾਪਠਾਨਕੋਟ

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਚਨਬੱਧ ਹੈ ਕਿ ਘਰ-ਘਰ ਰੋਜ਼ਗਾਰ ਯੋਜਨਾ ਦੇ ਤਹਿਤ ਵੱਧ ਤੋਂ ਵੱਧ ਬੇਰੋਜਗਾਰਾਂ ਨੂੰ ਰੋਜ਼ਗਾਰ ਦਿੱਤਾ ਜਾ ਸਕੇ ਅਤੇ ਅਪਣੇ ਹੁਣ ਤੱਕ ਦੇ ਕਾਰਜਕਾਲ ਦੋਰਾਨ ਕੈਪਟਨ ਅਮਰਿੰਦਰ ਸਿੰਘ ਜੀ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸੀ ਉਨ•ਾਂ ਨੂੰ ਪੂਰਾ ਵੀ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਅਮਨ ਭੱਲਾ ਇੰਜੀਨੀਅਰਿੰਗ ਕਾਲਜ ਕੋਟਲੀ ਪਠਾਨਕੋਟ ਕੈਂਪਸ ਵਿਖੇ  ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਧੀਨ ਲਗਾਏ ਗਏ ਜਿਲਾ• ਪੱਧਰੀ ਰੋਜ਼ਗਾਰ ਮੇਲੇ ਦੇ ਪਹਿਲੇ ਦਿਨ ਸੰਬੋਧਨ ਕਰਦਿਆਂ ਕੀਤਾ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜਗਾਰ ਅਧੀਨ ਜਿਲ•ਾ ਪਠਾਨਕੋਟ ਵਿੱਚ 20 ਸਤੰਬਰ ਤੋਂ 26 ਸਤੰਬਰ, 2019 ਤੱਕ 5ਵੇਂ ਮੈਗਾ ਰੋਜ਼ਗਾਰ ਮੇਲੇ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਲਗਾਏ ਜਾਣੇ ਹਨ।
ਰੋਜਗਾਰ ਮੇਲੇ ਦੇ ਪਹਿਲੇ ਦਿਨ ਕਰੀਬ 1460 ਬੇਰੋਜਗਾਰ ਨੋਜਵਾਨਾਂ ਦੀ ਰਜਿਸਟ੍ਰੇਸ਼ਨ ਹੋਈ ਅਤੇ ------- ਨੋਜਵਾਨਾਂ ਨੂੰ ਵੱਖ ਵੱਖ ਕੰਪਨੀਆਂ ਵੱਲੋਂ ਰੋਜਗਾਰ ਦਿੱਤਾ ਗਿਆ। ਰੋਜਗਾਰ ਮੇਲੇ ਦੇ ਪਹਿਲੇ ਦਿਨ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਮੁੱਖ ਮਹਿਮਾਨ ਅਤੇ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਵਿਸ਼ੇਸ ਤੋਰ ਤੇ ਹਾਜ਼ਰ ਹੋਏ ਸਨ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ),ਰਮਨ ਭੱਲਾ ਚੇਅਰਮੈਨ ਅਮਨ ਭੱਲਾ ਇੰਜੀਨਿਰਿੰਗ ਕਾਲਜ ਕੋਟਲੀ ਪਠਾਨਕੋਟ, ਅੰਨੂ ਭੱਲਾ ਅਤੇ ਹੋਰ ਵੱਖ ਵੱਖ ਸਬੰਧਤ ਵਿਭਾਗਾਂ ਦੇ ਜਿਲ•ਾ ਅਧਿਕਾਰੀ ਵੀ ਹਾਜ਼ਰ ਸਨ।
ਰੋਜਗਾਰ ਮੇਲੇ ਦਾ ਅਰੰਭ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ , ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਵੱਲੋਂ ਦੀਪਕ ਰੋਸ਼ਨ ਕਰਕੇ ਕੀਤਾ ਗਿਆ। ਇਸ ਤੋਂ ਬਾਅਦ ਉਨ•ਾਂ ਵੱਲੋਂ ਰੋਜਗਾਰ ਮੇਲੇ ਅੰਦਰ ਲਗਾਏ ਗਏ ਵੱਖ ਵੱਖ ਕੰਪਨੀਆਂ ਦੇ ਟੇਬਲਾਂ ਤੇ ਜਾ ਕੇ ਮੋਕੇ ਤੇ ਲਈ ਜਾ ਰਹੀ ਇੰੰਟਰਵਿਓ ਦੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਂਣ ਤੋਂ ਪਹਿਲਾ ਜੋ ਵੀ ਵਾਅਦੇ ਕੀਤੇ ਸੀ ਉਨ•ਾਂ ਤੇ ਖਰਾ ਉਤਰਦਿਆਂ ਹੋਇਆ ਕੈਪਟਨ ਸਾਹਿਬ ਹਰ ਵਾਅਦਾ ਪੂਰਾ ਕਰਨ ਵਿੱਚ ਲੱਗੇ ਹੋਏ ਹਨ। ਉਨ•ਾਂ ਕਿਹਾ ਕਿ ਪੈਨਸ਼ਨ ਵਿੱਚ ਵਾਧਾ, ਸਗੂਨ ਸਕੀਮ ਵਿੱਚ ਵਾਧਾ, ਨਸਿਆਂ ਤੇ ਕੰਟਰੋਲ ਅਤੇ ਹੋਰ ਕਈ ਅਜਿਹੇ ਵਾਅਦੇ ਜੋ ਉਨ•ਾਂ ਜਨਤਾ ਨਾਲ ਕੀਤੇ ਸਨ ਉਨ••ਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।  ਉਨ•ਾਂ ਕਿਹਾ ਕਿ ਪੰਜਾਬ ਨੂੰ ਫਿਰ ਤੋਂ ਹਰਿਆ ਭਰਿਆ ਅਤੇ ਖੂਸੀਆਂ ਵਾਲਾ ਸੂਬਾ ਬਣਾਉਂਣਾ ਸਾਡੇ ਹੱਥ ਹੈ ਸਾਨੂੰ ਚਾਹੀਦਾ ਹੈ ਕਿ ਅਸੀਂ ਵੀ ਅਪਣੀ ਜਿਮੇਦਾਰੀ ਸਮਝੀਏ।
ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਦੱਸਿਆ ਕਿ ਪੰਜਾਬ ਸਰਕਾਰ ਦੇ ਉਪਰਾਲਿਆ ਸਦਕਾ ਜਿਲ•ਾ ਪਠਾਨਕੋਟ ਵਿੱਚ  ਘਰ ਘਰ ਰੋਜਗਾਰ ਯੋਜਨਾ ਅਧੀਨ ਰੋਜ਼ਗਾਰ ਬਿਉਰੋ ਸਥਾਪਿਤ ਕੀਤੇ ਗਿਆ ਹੈ ਜਿਸ ਦੇ ਕੰਮ ਨੂੰ ਅੱਗੇ ਵਧਾਉਂਦੇ ਹੋਏ ਪਠਾਨਕੋਟ ਜਿਲੇ• ਵਿੱਚ ਸਤੰਬਰ ਮਹੀਨੇ ਦੋਰਾਨ ਲਗਾਏ ਜਾਣ ਵਾਲੇ ਮੈਗਾ ਰੁਜਗਾਰ ਮੇਲਿਆਂ ਦਾ ਅਰੰਭ ਕੀਤਾ ਗਿਆ ਹੈ। ਪਹਿਲਾ ਮੈਗਾ ਜਾਬ ਫੇਅਰ ਅਮਨ ਭੱਲਾ ਇੰਜੀਅਰਿੰਗ ਕਾਲਜ ਕੋਟਲੀ ਜਿਲ•ਾ ਪਠਾਨਕੋਟ ਲਗਾਇਆ ਗਿਆ ਹੈ ਅਤੇ ਦੂਸਰਾ ਰੁਜਗਾਰ ਮੇਲਾ 24 ਸਤੰਬਰ ਨੂੰ ਗੋਰਮਿੰਟ ਆਈ.ਟੀ.ਆਈ. ਲੜਕੇ ਪਠਾਨਕੋਟ ਅਤੇ ਤੀਸਰਾ ਰੁਜਗਾਰ ਮੇਲਾ  26 ਸਤੰਬਰ ਨੂੰ ਸ੍ਰੀ ਸਾਂਈ ਕਾਲਜ ਬੰਧਾਨੀ ਪਠਾਨਕੋਟ ਵਿਖੇ ਲਗਾਇਆ ਜਾਵੇਗਾ । ਉਨ•ਾਂ ਦੱਸਿਆ ਕਿ ਇਨ•ਾਂ ਮੇਲਿਆ ਵਿੱਚ ਪੰਜਾਬ ਭਰ ਤੋਂ ਕੰਪਨੀਆਂ ਹਿੱਸਾ ਲੈ ਰਹੀਆਂ ਹਨ ਅਤੇ ਅੱਜ ਦੇ ਰੁਜਗਾਰ ਮੇਲੇ ਵਿੱਚ ਕਰੀਬ 45 ਕੰਪਨੀਆਂ ਨੇ ਹਿੱਸਾ ਲਿਆ ਹੈ। ਉਨ•ਾਂ ਦੱਸਿਆ ਕਿ ਇਨ•ਾਂ ਕੰਪਨੀਆਂ ਵੱਲੋਂ ਮੋਕੇ ਤੇ ਹੀ ਨੋਜੁਆਨਾ ਦੀ ਇੰਟਰਵਿਉ ਕੀਤੀ ਗਈ । ਉਨਾਂ ਨੇ ਜ਼ਿਲ•ੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨਾਂ ਮੇਲਿਆ ਵਿੱਚ ਵਧ ਚੜ• ਕੇ ਹਿੱਸਾ ਲੈਣ । ਇਸ ਮੋਕੇ ਤੇ ਸ੍ਰੀ ਰਮਨ ਭੱਲਾ ਚੇਅਰਮੈਨ ਅਮਨ ਭੱਲਾ ਇੰਜੀਨਿਰਿੰਗ ਕਾਲਜ ਕੋਟਲੀ ਵੱਲੋਂ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਪ੍ਰਸੰਸਾ ਕੀਤੀ ਅਤੇ ਇਸ ਰੁਜਗਾਰ ਮੇਲੇ ਦੋਰਾਨ ਹਾਜ਼ਰ ਹੋਈਆਂ ਵੱਖ ਵੱਖ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ।

ਪ੍ਰਸਿੱਧ ਖ਼ਬਰਾਂ
© 2016 News Track Live - ALL RIGHTS RESERVED