ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ

Sep 21 2019 01:08 PM
ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ

ਪਠਾਨਕੋਟ :

ਸਰਕਾਰੀ ਨੌਕਰੀ ਨਾ ਮਿਲਣ ਦੇ ਦੁੱਖੋਂ ਪਿੰਡ ਪਰਮਾਨੰਦ ਵਾਸੀ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮਿ੍ਤਕ ਦੀ ਪਛਾਣ ਮੁਕੇਸ਼ ਕੁਮਾਰ ਵਜੋਂ ਹੋਈ ਹੈ। ਉਕਤ ਨੌਜਵਾਨ ਆਪਣੇ ਪਿਤਾ ਤੇ ਭਰਾ ਦੇ ਨਾਲ ਦੀਨਾਨਗਰ ਸਥਿਤ ਪਲਾਈ ਫੈਕਟਰੀ 'ਚ ਕੰਮ ਕਰਦਾ ਸੀ। ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮਿ੍ਤਕ ਦੇ ਪਿਤਾ ਵਿਸ਼ਵਾਮਿੱਤਰ ਨੇ ਦੱਸਿਆ ਕਿ ਉਸ ਦਾ ਪੁੱਤਰ 12ਵੀਂ ਪਾਸ ਸੀ ਤੇ ਸਰਕਾਰੀ ਨੌਕਰੀ ਦੀ ਭਾਲ 'ਚ ਸੀ। ਸਰਕਾਰੀ ਨੌਕਰੀ ਨਾ ਮਿਲਣ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਬੀਤੇ ਦਿਨੀਂ ਮੁਕੇਸ਼ ਕੰਮ 'ਤੇ ਨਹੀਂ ਗਿਆ। ਜਦ ਉਹ ਤੇ ਉਸ ਦਾ ਦੂਜਾ ਪੁੱਤਰ ਵਿਕਰਮ ਦੇਰ ਰਾਤ ਘਰ ਪਹੁੰਚੇ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਕੇਸ਼ ਖਾਲ਼ ਕੋਲ ਤੜਪ ਰਿਹਾ ਹੈ। ਉਨ੍ਹਾਂ ਉਸ ਨੂੰ ਗੁਰਦਾਸਪੁਰ ਦੇ ਸਿਵਲ ਹਸਪਾਲ 'ਚ ਪਹੁੰਚਾਇਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਤਾਰਾਗੜ੍ਹ ਦੀ ਪੁਲਿਸ ਨੇ ਲਾਸ਼ ਪੋਸਟਮਾਰਟਮ ਉੁਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

ਪ੍ਰਸਿੱਧ ਖ਼ਬਰਾਂ
© 2016 News Track Live - ALL RIGHTS RESERVED