ਮਹਾਂਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਅੱਜ ਪਿੰਡ ਲਾਹੜੀ ਗੁੱਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕੈਂਪ

Sep 26 2019 06:19 PM
ਮਹਾਂਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਅੱਜ ਪਿੰਡ ਲਾਹੜੀ ਗੁੱਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕੈਂਪ


ਪਠਾਨਕੋਟ

 ਮਹਾਂਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਅੱਜ ਪਿੰਡ ਲਾਹੜੀ ਗੁੱਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਪਣੇ ਵਿਭਾਗਾਂ ਨਾਲ ਸਬੰਧਤ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੰੁਚਾਉਣ ਲਈ ਵੱਖ-ਵੱਖ ਬੈਂਚ ਲਗਾਏ ਗਏ। ਇਹ ਜਾਣਕਾਰੀ ਸ਼੍ਰੀ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਾਂਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾ ਕੇ ਸਰਕਾਰ ਵੱਲੋਂ  ਲੋਕਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। 
  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਪਿੰਡ ਲਾਹੜੀ ਗੁੱਜਰਾਂ ਵਿਖੇ ਲਗਾਏ ਗਏ ਇਸ ਕੈਂਪ ਵਿੱਚ ਚਾਰ ਪਿੰਡਾਂ ਠਾਕੁਰਪੁਰ, ਹਯਾਤੀ ਚੱਕ, ਮਲਕਾਣਾਂ ਅਤੇ ਲਾਹੜੀ ਗੁੱਜਰਾਂ ਦੇ ਲੋਕ ਭਾਰੀ ਗਿਣਤੀ ਵਿੱਚ ਪੁੱਜੇ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਕੈਂਪ ਲਗਾਉਣ ਦਾ ਮੁੱਖ ਮਕਸਦ ਹੈ ਕਿ ਲੋਕਾਂ ਤੱਕ ਸਰਕਾਰ ਦੀਆਂ ਯੋਜਨਾਵਾਂ ਨੂੰ ਪਹੁੰਚਾਇਆ ਜਾਵੇ ਅਤੇ ਯੋਗ ਲਾਭਪਾਤਰੀਆਂ ਨੂੰ ਬਣਦਾ ਲਾਭ ਦਿੱਤਾ ਜਾ ਸਕੇ। ਇਸ ਕੈਂਪ ਵਿੱਚ ਖੇਤੀਬਾੜੀ ਵਿਭਾਗ, ਬਿਜਲੀ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਜਲ ਸਪਲਾਈ ਵਿਭਾਗ, ਜਿ਼ਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਸਿਵਲ ਖੁਰਾਕ ਤੇ ਸਪਲਾਈ ਵਿਭਾਗ ਅਤੇ ਹੋਰ ਸਰਕਾਰੀ ਵਿਭਾਗਾਂ ਵੱਲੋਂ ਯੋਗ ਲਾਭਪਾਤਰੀਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਜਿਸ ਵਿੱਚ ਬੁਢਾਪਾ ਪੈਨਸ਼ਨ, ਵਿਧਾਵਾ ਪੈਨਸ਼ਨ, ਅੰਗਹੀਣਾਂ ਲਈ ਯੋਜਨਾਵਾਂ, ਕੱਚੇ ਮਕਾਨਾਂ ਅਤੇ ਹੋਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਸਕੀਮਾਂ ਸਬੰਧੀ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਗਏ।
  ਇਸ ਮੌਕੇ `ਤੇ ਪਿੰਡ ਲਾਹੜੀ ਗੁਜੱਰਾਂ ਦੇ ਸਰਪੰਚ ਸ਼੍ਰੀ ਦੇਵ ਰਾਜ ਸੈਣੀ ਨੇ ਕੈਂਪ ਲਗਾਉਣ ਲਈ ਪੰਜਾਬ ਸਰਕਾਰ ਅਤੇ ਜਿ਼ਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਲਗਾਉਣ ਨਾਲ ਗਰੀਬ ਅਤੇ ਲੋੜਵੰਦ ਵਰਗ ਨੂੰ ਕਾਫ਼ੀ ਲਾਭ ਪਹੰੁਚਦਾ ਹੈ। ਇਸ ਕੈਂਪ ਵੱਖ-ਵੱਖ ਵਿਭਾਗਾਂ ਤੋਂ ਸਰਵਸ਼੍ਰੀ ਪਵਨ ਸੈਣੀ, ਪ੍ਰਭਜੋਤ ਸਿੰਘ, ਮਨਜਿੰਦਰ ਸਿੰਘ, ਕਰਤਾਰ ਚੰਦ, ਬਿਮਲਾ, ਮੁਕੇਸ਼ ਕੁਮਾਰ, ਰਛਪਾਲ ਸਿੰਘ, ਗੀਤਾ ਕੁਮਾਰੀ ਆਦਿ ਹਾਜ਼ਰ ਸਨ। ਇਸ ਕੈਂਪ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਵਿਨੋਦ ਕੁਮਾਰ ਸਾਬਕਾ ਸਰਪੰਚ, ਸੁਰਿੰਦਰ ਪਾਲ, ਨਰਿੰਦਰ ਪਾਲ, ਅਸ਼ਵਨੀ ਕੁਮਾਰ, ਰਮੇਸ਼ਪਾਲ, ਰਘੁਬੀਰ ਸਿੰਘ ਅਤੇ ਵੱਖ-ਵੱਖ ਪਿੰਡਾਂ ਦੇ ਲੋਕ ਭਾਰੀ ਗਿਣਤੀ ਵਿੱਚ ਹਾਜ਼ਰ ਸਨ। 

© 2016 News Track Live - ALL RIGHTS RESERVED