ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਤ ਹੁੰਦਾ ਹੈ: ਸ਼੍ਰੀ ਮਤੀ ਭੁਪਿੰਦਰ ਕੌਰ

Sep 26 2019 06:24 PM
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਤ ਹੁੰਦਾ ਹੈ: ਸ਼੍ਰੀ ਮਤੀ ਭੁਪਿੰਦਰ ਕੌਰ



ਪਠਾਨਕੋਟ

ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਧੰਨ ਧੰਨ ਗੂਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ ਅਤੇ ਬੱਚਿਆਂ ਦੇ ਲੇਖ,ਭਾਸ਼ਣ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਡੂੰਘੀ ਦਿਲਚਸਪੀ ਦਿਖਾਈ। ਪ੍ਰਿੰਸੀਪਲ ਸ਼੍ਰੀ ਮਤੀ ਭੁਪਿੰਦਰ ਸਿੰਘ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਜਾਗਰੁਕਤਾ ਸਮਾਰੋਹ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੰੰਪਿਊਟਰ ਦੀ ਮਦਦ ਨਾਲ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕੀਤਾ ।ਇਸ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪੜੇ ਚਾੜਣ ਲਈ ਸ਼੍ਰੀ ਪ੍ਰਬੋਧ ਸੈਣੀ ਖੇਤੀਬਾੜੀ ਲੈਕਚਰਾਰ,ਸ਼੍ਰੀ ਦਿਨੇਸ਼ ਕੁਮਾਰ ਸ਼ਰਮਾ ਨੇ ਅਹਿਮ ਯੋਗਦਾਨ ਪਾਇਆ।ਹੋਰਨਾਂ ਤੋਂ ਇਲਾਵਾ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਸ਼੍ਰੀ ਸੁਭਾਸ਼ ਚੰਦਰ, ਸ਼੍ਰੀ ਗੁਰਦਿੱਤ ਸ਼ਿੰਘ ਖੇਤੀਬਾੜੀ ਵਿਸਥਾਰ ਅਫਸਰ, ਸਰਪੰਚ ਗ੍ਰਾਮ ਭੋਆ ਰਾਜ ਕੁਮਾਰ,ਰਜਿੰਦਰ ਸਿੰਘ ਸਰਪੰਚ ਬਨੀਲੋਧੀ, ਸ਼੍ਰੀ ਅਮਰਜੀਤ ਸੈਣੀ ਲੈਕਚਰਾਰ,ਅਸ਼ਵਨੀ ਕੁਮਾਰ ਲੈਕਚਰਾਰ,ਗੁਰਦਿਆਲ ਸਿੰਘ,ਵਿਨੋਦ ਸਿੰਘ,ਹਰੀਸ਼ ਕੁਮਾਰ ਐਨ.ਸੀ.ਸੀ. ਅਫਸਰ, ਸਮੇਤ ਵੱਡੀ ਗਿਣਤੀ ਵਿਚ ਬੱਚੇ ਹਾਜ਼ਰ ਸਨ।ਲੇਖ ਮੁਕਾਬਲਿਆਂ ਵਿੱਚ ਹੇਮਲਤਾ,ਅਰਸ਼ਦੀਪ ਅਤੇ ਮੋਹਿਤ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹੇ।ਪੋਸਟਰ ਪੇਟਿੰਗ ਮੁਕਾਬਲਆਿਂ ਵਿੱਚ ਕੁਮਾਰੀ ਰਾਗਨੀ,ਨਿਟੇਸ਼ ਕੁਮਾਰ ਅਤੇ ਮੁਸਕਾਨ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹੇ।ਭਾਸ਼ਣ ਮੁਕਾਬਲਿਆਂ ਵਿੱਚ ਕੁਮਾਰੀ ਹੇਮਲਤਾ,ਅਰਸ਼ਦੀਪ ਅਤੇ ਨੇਹਾਂ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹੇ।  
        ਕੰਪਿਊਟਰ ਦੀ ਮਦਦ ਨਾਲ ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਬੱਚਿਆਂ ਨੂੰ ਜਾਗਰੁਕ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਤਕਰੀਬਨ 200 ਕਰੋੜ ਦੇ ਡੇਢ ਲੱਖ ਟਨ ਨਾਈਟਰੋਜਨ ਅਤੇ ਸਲਫਰ ਦਾ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਨੁਕਸਾਨ ਹੁੰਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ,ਪਸ਼ੂਆਂ  ਦੀ ਸਿਹਤ ਅਤੇ ਚੌਗਿਰਤੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਇੱਕ ਟਨ ਪਰਾਲੀ ਸਾੜਣ ਨਾਲ 400 ਕਿਲੋ ਜੈਵਿਕ ਕਾਰਬਨ,5.5 ਕਿਲੋ ਨਾਈਟ੍ਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼,1.2 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ। ਪਿੰ੍ਰਸੀਪਲ ਸ਼੍ਰੀ ਮਤੀ ਭੁਪਿੰਦਰ ਕੌਰ ਨੇ ਕਿਹਾ ਕਿ ਵਾਤਾਵਰਣ ਦੀ ਸੁੱਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਨਹੀਂ ਸਾੜਣਾ ਚਾਹੀਦਾ ਸਗੋਂ ਖੇਤਾ ਵਿੱਚ ਵਾਹ ਕੇ ਹੀ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਇਸ ਤਰਾਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੂੰਦਾ ਹੈ ਅਤੇ ਵਾਤਾਵਰਣ ਵੀ ਪ੍ਰਦੂਸ਼ਣ ਨਹੀਂ ਹੁੰਦਾ।ਉਨਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਆਪਣੇ ਮਾਪਿਆਂ,ਆਢੀਆਂ ਗੁਆਂਢੀਆਂ,ਰਿਸ਼ਤੇਦਾਰਾਂ ਨੂੰ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਪ੍ਰੇਰਿਤ ਕਰਨ। ਇਸ ਮੌਕੇ ਬੱਚਿਆਂ ਦੇ ਭਾਸ਼ਣ,ਲੇਖ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ ਜਿਨਾਂ ਵਿੱਚ ਪਹਿਲੇ,ਦੂਜੇ ਅਤੇ ਤੀਜੇ ਸਥਾਨ ਤੇ ਆਏ ਵਿਦਿਆਰਥੀਆਂ ਨੂੰ ਫਲਦਾਰ ਪੌਦੇ ਅਤੇ ਖੇਤੀ ਸਾਹਿਤ ਦੇ ਕੇ ਸਨਮਾਨਿਤ ਕੀਤਾ ਗਿਆ। ਅਖੀਰ ਵਿੱਚ ਭੋਆ ਪਿੰਡ ਵਿੱਚ ਸਕੂਲ ਦੇ ਬਚਿਆਂ ਅਤੇ ਅਧਿਆਪਕ ਸਹਿਬਾਨ ਦੇ ਸਹਿਯੋਗ ਨਾਲ ਚੇਤਨਾ ਮਾਰਚ ਵੀ ਕੱਢਿਆ ਗਿਆ।ਅਖੀਰ ਵਿੱਚ ਸ੍ਰੀ ਪ੍ਰਬੋਧ ਸੈਣੀ ਨੇ ਸਕੂਲ ਦੇ ਸਮੁੱਚੇ ਸਟਾਫ ਅਤੇ ਖੇਤੀ ਮਾਹਿਰਾਂ ਦਾ ਧੰਨਵਾਦ ਕੀਤਾ।

© 2016 News Track Live - ALL RIGHTS RESERVED