ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਤ ਹੁੰਦਾ ਹੈ: ਸ਼੍ਰੀ ਮਤੀ ਭੁਪਿੰਦਰ ਕੌਰ

Oct 05 2019 01:19 PM
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਤ ਹੁੰਦਾ ਹੈ: ਸ਼੍ਰੀ ਮਤੀ ਭੁਪਿੰਦਰ ਕੌਰ




ਪਠਾਨਕੋਟ: 4 ਅਕਤੂਬਰ 2019 (     )  ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਧੰਨ ਧੰਨ ਗੂਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰੋਟਾ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ ।ਪ੍ਰਿੰਸੀਪਲ ਸ਼੍ਰੀ ਮਤੀ ਮੀਨਾਕਸ਼ੀ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਜਾਗਰੁਕਤਾ ਸਮਾਰੋਹ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕੀਤਾ ।ਇਸ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪੜੇ ਚਾੜਣ ਲਈ ਸ਼੍ਰੀ ਅਸ਼ਵਨੀ ਕੁਮਾਰ ਸ਼ਰਮਾ,ਰਾਕੇਸ਼ ਕੁਮਾਰ ਨੇ ਅਹਿਮ ਯੋਗਦਾਨ ਪਾਇਆ।ਹੋਰਨਾਂ ਤੋਂ ਇਲਾਵਾ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ,ਮਨਜੀਤ ਕੌਰ ਖੇਤੀ ਉਪ ਨਿਰੀਖਕ,ਸਾਹਿਲ ਕੁਮਾਰ,ਬਲਵਿੰਦਰ ਕੁਮਾਰ,ਮਨਦੀਪ ਹੰਸ,ਅਰਮਾਨ ਮਹਾਜਨ ਸਹਾਇਕ ਤਕਨਾਲੋਜੀ ਪ੍ਰਬੰਧਕ(ਆਤਮਾ) ਸਕੂਲ ਦੇ ਚਾਰ ਬੱਚਿਆਂ ਨੇ ਪਰਾਲੀ ਨੂੰ ਅੱਗ ਲਗਾਉਣ ਨਾਲ ਪ੍ਰਦੂਸ਼ਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
        ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਬੱਚਿਆਂ ਨੂੰ ਜਾਗਰੁਕ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਤਕਰੀਬਨ 200 ਕਰੋੜ ਦੇ ਡੇਢ ਲੱਖ ਟਨ ਨਾਈਟਰੋਜਨ ਅਤੇ ਸਲਫਰ ਦਾ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਨੁਕਸਾਨ ਹੁੰਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ,ਪਸ਼ੂਆਂ  ਦੀ ਸਿਹਤ ਅਤੇ ਚੌਗਿਰਤੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਪਿਛਲੇ ਦਿਨੀਂ ਯੂ ਐਨ ਉ  ਦੀ ਅਸ਼ੈਂਬਲੀ ਵਿੱਚ ਸਵੀਡਨ ਦੀ 16 ਸਾਲਾ ਲੜਕੀ ਨੇ ਵਿਸ਼ਵ ਪੱਧਰ ਤੇ ਵਾਤਾਵਰਣ ਵਿੱਚ ਆ ਰਹੇ ਵਿਗਾੜ  ਬਾਰੇ ਸਾਰੇ ਵਿਸ਼ਵ ਦਾ ਧਿਆਨ ਖਿੱਚਿਆ ਹੈ ਅਤੇ ਕਿਹਾ ਕਿ ਭਵਿੱਖ ਦੀ ਜਵਾਨੀ ਦੀ ਸੁਰੱਖਿਆ ਲਈ ਵਾਤਾਵਰਣ ਨੂੰ ਹੋÂ ਪ੍ਰਦੂਸ਼ਿਤ ਹੋਣ ਤੋਂ ਬਚਾÀਣਾ ਪਵੇਗਾ।ਉਨਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਆਪਣੇ ਮਾਪਿਆਂ,ਆਢੀਆਂ ਗੁਆਂਢੀਆਂ,ਰਿਸ਼ਤੇਦਾਰਾਂ ਨੂੰ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਪ੍ਰੇਰਿਤ ਕਰਨ। ਡਾ. ਮਨਦੀਪ ਕੌਰ ਨੇ ਕਿਹਾ ਕਿ  ਪਰਾਲੀ ਨੂੰ ਅੱਗ ਲਗਾਉਣ ਨਾਲ ਇੱਕ ਟਨ ਪਰਾਲੀ ਸਾੜਣ ਨਾਲ 400 ਕਿਲੋ ਜੈਵਿਕ ਕਾਰਬਨ,5.5 ਕਿਲੋ ਨਾਈਟ੍ਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼,1.2 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ। ਪਿੰ੍ਰਸੀਪਲ ਸ਼੍ਰੀ ਮਤੀ ਮੀਨਾਕਸ਼ੀ ਨੇ ਕਿਹਾ ਕਿ ਵਾਤਾਵਰਣ ਦੀ ਸੁੱਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਨਹੀਂ ਸਾੜਣਾ ਚਾਹੀਦਾ ਸਗੋਂ ਖੇਤਾ ਵਿੱਚ ਵਾਹ ਕੇ ਹੀ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ। ਉਨਾਂ ਨੇ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਵਾਤਾਵਰਣ ਵੀ ਪ੍ਰਦੂਸ਼ਣ ਹੁੰਦਾ ਹੈ।ਉਨਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਆਪਣੇ ਮਾਪਿਆਂ,ਆਢੀਆਂ ਗੁਆਂਢੀਆਂ,ਰਿਸ਼ਤੇਦਾਰਾਂ ਨੂੰ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਪ੍ਰੇਰਿਤ ਕਰਨ।ਅਖੀਰ ਵਿੱਚ ਸ੍ਰੀ ਅਸ਼ਵਨੀ ਕੁਮਾਰ ਸ਼ਰਮਾ ਨੇ ਸਕੂਲ ਦੇ ਸਮੁੱਚੇ ਸਟਾਫ ਅਤੇ ਖੇਤੀ ਮਾਹਿਰਾਂ ਦਾ ਧੰਨਵਾਦ ਕੀਤਾ।

© 2016 News Track Live - ALL RIGHTS RESERVED