ਕਿ੍ਰਸ਼ੀ ਵਿਗਿਆਨ ਕੇਂਦਰ ਵੱਲੋਂ ਲਗਾਇਆ ਜਾ ਰਿਹਾ ਹੈ ਮਧੂ ਮੱਖੀ ਪਾਲਣ ਸਿਖਲਾਈ ਕੋਰਸ

Oct 11 2019 01:14 PM
ਕਿ੍ਰਸ਼ੀ ਵਿਗਿਆਨ ਕੇਂਦਰ ਵੱਲੋਂ ਲਗਾਇਆ ਜਾ ਰਿਹਾ ਹੈ ਮਧੂ ਮੱਖੀ ਪਾਲਣ ਸਿਖਲਾਈ ਕੋਰਸ


ਪਠਾਨਕੋਟ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਰਸ਼ੀ ਵਿਗਿਆਨ ਕੇਂਦਰ ਦੇ ਸਹਾਇਕ ਪ੍ਰੋਫੈਸਰ ਡਾ. ਸੁਨੀਲ ਕਸ਼ਯਪ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿ੍ਰਸ਼ੀ ਵਿਗਿਆਨ ਕੇਂਦਰ ਪਠਾਨਕੋਟ (ਘੋਹ) ਵੱਲੋਂ ਮਧੂ ਮੱਖੀ ਪਾਲਣ ਦਾ ਪੰਜ ਦਿਨਾਂ ਸਿਖਲਾਈ ਕੋਰਸ ਮਿਤੀ 14.10.2019 ਤੋ 18.10.2019 ਤੱਕ ਕਿ੍ਰਸ਼ੀ ਵਿਗਿਆਨ ਕੇਂਦਰ ਪਠਾਨਕੋਟ (ਘੋਹ), ਦਫਤਰ ਵਿੱਚ ਲਗਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਸਿਖਲਈ ਕੋਰਸ ਵਿੱਚ ਮਧੂ ਮੱਖੀਆ ਦੀ ਸਾਂਭ ਸੰਭਾਲ, ਲੋੜੀਂਦੇ ਫੁਲ ਫੁਲਾਕੇ, ਕੀੜੇ ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਚਾਹਵਾਨ ਕਿਸਾਨ ਵੀਰ, ਨੌਜਵਾਨ ਅਤੇ ਕਿਸਾਨ ਬੀਬੀਆਂ ਇਹ ਸਿਖਲਾਈ ਕੋਰਸ ਪ੍ਰਾਪਤ ਕਰ ਸਕਦੇ ਹਨ। ਉਨਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਦੇ ਅੰਤ ਵਿੱਚ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਉਨਾਂ ਦੇ ਮੋਬਾਇਲ ਨੰ: 7888512268 ‘ਤੇ ਸੰਪਰਕ ਕੀਤਾ ਜਾਵੇ।

© 2016 News Track Live - ALL RIGHTS RESERVED