ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਬੇਰੋਜ਼ਗਾਰਾਂ ਲਈ ਵਰਦਾਨ ਸਿੱੱਧ ਹੋ ਰਿਹਾ ਹੈ—ਡਿਪਟੀ ਕਮਿਸ਼ਨਰ ਪਠਾਨਕੋਟ

Oct 19 2019 01:26 PM
ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਬੇਰੋਜ਼ਗਾਰਾਂ ਲਈ ਵਰਦਾਨ ਸਿੱੱਧ ਹੋ ਰਿਹਾ ਹੈ—ਡਿਪਟੀ ਕਮਿਸ਼ਨਰ ਪਠਾਨਕੋਟ


ਪਠਾਨਕੋਟ

ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬੇਰੋਜ਼ਗਾਰ ਯੁਵਕਾਂ ਦੇ ਸੁਨਿਹਰੇ ਭਵਿਖ ਲਈ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਲੋਂ ਬਹੁੱਤ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਬਿਊਰੋ ਬੇਰੋਜ਼ਗਾਰਾਂ ਲਈ ਵਰਦਾਨ ਸਿੱਧ ਹੋ ਰਿਹਾ ਹੈ। ਇਹ ਜਾਣਕਾਰੀ ਸ਼੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਹਰੇਕ ਨੌਜ਼ਵਾਨ ਨੂੰ ਇੱਕ ਹੀ ਪਲੇਟਫਾਰਮ ਤੋਂ ਹਰ ਤਰ•ਾਂ ਦੀ ਜਾਣਕਾਰੀ ਮੁਹੱੱਈਆ ਕਰਵਾਉਣ ਦੇ ਮੰਤਵ ਨਾਲ ਹਰ ਜ਼ਿਲ•ੇ ਵਿੱਚ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਪਿਤ ਕੀਤੇ ਗਏ ਹਨ।
 ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਥਾਪਿਤ ਕੀਤੇ ਗਏ ਇਨ•ਾਂ ਰੋਜ਼ਗਾਰ ਬਿਊਰੋ ਰਾਹੀਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਬਿਊਰੋ ਵਿਖੇ ਬੈਠ ਕੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਮੌਕੇ ਤੇ ਹੀ ਜਾਣਕਾਰੀ ਮੁਹੱੱਈਆ ਕਰਵਾਈ ਜਾਂਦੀ ਹੈ। ਉਨ•ਾਂ ਦੱਸਿਆ ਕਿ ਪਠਾਨਕੋਟ ਜ਼ਿਲ•ਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰਜ਼ਿਸਟਰੇਸ਼ਨ ਕਰਵਾਉਣ ਆਉਣ ਵਾਲੇ ਪ੍ਰਾਰਥੀਆਂ ਨੂੰ ਉਨ•ਾਂ ਨਾਲ ਨਿਜੀ ਪੱਧਰ ਤੇ ਗੱਲਬਾਤ ਕਰਕੇ ਉਨ•ਾਂ ਨੂੰ ਸਹੀ ਮਾਰਗ ਦਰਸ਼ਨ ਦਿਖਾਉਂਦੇ ਹੋਏ ਮੁਕੰਮਲ ਜਾਣਕਾਰੀ ਪ੍ਰਦਾਨ ਕੀਤੀ ਜਾਂਦੀ ਹੈ। ਉਨ•ਾਂ ਦੱਸਿਆ ਕਿ ਪੜ•ੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀ ਦਿਵਾਉਣ ਲਈ ਹਰ ਮਹੀਨੇ ਰੋਜ਼ਗਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਆਯੋਜਿਤ ਕੀਤੇ ਜਾਂਦੇ ਹਨ।  ਉਨ•ਾਂ ਦੱਸਿਆ ਰੋਜ਼ਗਾਰ ਬਿਊਰੋ  ਰਾਹੀਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਇਸ ਬਿਊਰੋ ਵਿੱਚ ਬੈਠ ਕੇ ਸਵੈ-ਰੋਜ਼ਗਾਰ ਸਕੀਮਾਂ ਬਾਰੇ ਜਾਣਕਾਰੀ ਦੇ ਕੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਵਿੱਚ ਸਵੈ-ਰੋਜ਼ਗਾਰ ਸਕੀਮਾਂ ਰਾਹੀਂ ਮਦਦ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਤਕਨੀਕੀ ਸਿੱੱਖਿਆ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਨੂੰ ਸਹੀ ਜਾਣਕਾਰੀ ਮੁਹੱੱਈਆ ਕਰਵਾ ਕੇ ਤਕਨੀਕੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਉਨ•ਾਂ ਦੱਸਿਆ ਕਿ ਬਾਹਰ ਜਾ ਕੇ ਰੋਜ਼ਗਾਰ ਪ੍ਰਾਪਤ ਕਰਨ ਜਾਂ ਪੜ•ਾਈ ਕਰਨ ਦੇ ਚਾਹਵਾਨ ਲੜਕੇ ਅਤੇ ਲੜਕੀਆਂ  ਨੂੰ ਸਹੀ ਜਾਣਕਾਰੀ ਪ੍ਰਦਾਨ ਕੀਤੀ ਜਾਂਦੀ ਹੈ।
 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਨੌਕਰੀਆਂ ਦੇ ਯੋਗ ਬਣਾਉਣ ਦੇ ਮੰਤਵ ਨਾਲ ਸ਼ੌਫਟ ਸਕਿਲ ਕੋਰਸ ਸ਼ੁਰੂ ਕੀਤੇ ਗਏ ਹਨ ਜੋ ਕਿ ਬਿਲਕੁਲ ਮੁਫਤ ਕਰਵਾਏ ਜਾਂਦੇ ਹਨ। ਉਨ•ਾਂ ਦੱਸਿਆ ਕਿ ਰੋਜ਼ਗਾਰ ਬਿਊਰੋ ਵਿਖੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਹੋਰ ਸੰਸਥਾਵਾਂ ਦੇ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਦੇ ਨਿਰਮਾਣ ਲਈ ਜਿੱਥੇ ਵਿਦਿਆਰਥੀਆਂ ਦੀ ਰੋਜਾਨਾ ਵਿਜਟ ਕਰਵਾਈ ਜਾ ਰਹੀ ਹੈ ਅਤੇ ਉਥੇ ਹੀ ਉਨ•ਾਂ ਨੂੰ ਭਵਿੱਖ ਵਿੱਚ ਕੰਮ ਆਉਣ ਵੀ ਜਾਣਕਾਰੀ ਵਿਸਥਾਰ ਪੂਰਵਕ ਦਿੱਤੀ ਜਾਂਦੀ ਹੈ।  ਉਨ•ਾਂ ਕਿਹਾ ਕਿ ਪੜ•ੇ ਲਿਖੇ ਨੌਜਵਾਨਾਂ ਦੇ ਉਜਵਲ ਭਵਿੱਖ ਲਈ ਰੋਜ਼ਗਾਰ ਬਿਊਰੋ ਵੱਲੋਂ ਰੋਜ਼ਗਾਰ ਬਿਊਰੋ ਵਿਖੇ ਮੁਫਤ ਇੰਟਰਨੈਟ ਦੀ ਸੁਵਿਧਾ ਉਪਲਬੱਧ ਕਰਵਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਤੋਂ ਪੂਰਾ-ਪੂਰਾ ਲਾਭ ਪ੍ਰਾਪਤ ਕਰਕੇ ਆਪਣੇ ਚੰਗੇ ਭਵਿੱਖ ਦਾ ਨਿਰਮਾਣ ਕਰਨ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਵੱਡਮੁਲਾ ਯੋਗਦਾਨ ਪਾਉਣ।

© 2016 News Track Live - ALL RIGHTS RESERVED