ਪੰਜਾਬ ਪੁਲਿਸ ਪਠਾਨਕੋਟ ਨੇ ਕੀਤਾ ਸ਼ਹੀਦਾਂ ਨੂੰ ਯਾਦ

Oct 22 2019 03:32 PM
ਪੰਜਾਬ ਪੁਲਿਸ ਪਠਾਨਕੋਟ ਨੇ ਕੀਤਾ ਸ਼ਹੀਦਾਂ ਨੂੰ ਯਾਦ



ਪਠਾਨਕੋਟ

ਹਰ ਸਾਲ ਦੀ ਤਰ•ਾ ਇਸ ਵਾਰ ਵੀ ਪੁਲਿਸ ਸ਼ਹੀਦੀ ਦਿਵਸ ਪੁਲਿਸ ਲਾਈਨ ਪਠਾਨਕੋਟ ਵਿਖੇ ਸ੍ਰੀ ਦੀਪਕ ਹਿਲੋਰੀ (ਆਈ.ਪੀ.ਐਸ.) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਇਸ ਮੋਕੇ ਤੇ ਸਭ ਤੋਂ ਪਹਿਲਾ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਕੀਤਾ ਗਿਆ। ਸਮਾਰੋਹ ਵਿੱਚ ਹਾਜ਼ਰ ਸ੍ਰੀ ਦੀਪਕ ਹਿਲੋਰੀ (ਆਈ.ਪੀ.ਐਸ.) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਵੱਲੋਂ ਦੀਪਕ ਰੋਸ਼ਨ ਕਰ ਕੇ ਅਤੇ ਸਰਧਾ ਦੇ ਫੁੱਲ ਭੇਂਟ ਕਰ ਕੇ ਸਹੀਦਾ ਨੂੰ ਨਮਨ ਕੀਤਾ ਗਿਆ ਅਤੇ ਪੰਜਾਬ ਪੁਲਿਸ ਵੱਲੋਂ ਸਲਾਮੀ ਦਿੱਤੀ ਗਈ। ਇਸ ਮਗਰੋਂ ਸਰਵਸ੍ਰੀ ਮਨੋਜ ਕੁਮਾਰ ਐਸ.ਪੀ.(ਹੈਡ ਕੁਆਟਰ), ਪ੍ਰਭਜੋਤ ਸਿੰਘ ਵਿਰਕ ਐਸ.ਪੀ. (ਡੀ.), ਰਮਨੀਸ ਚੋਧਰੀ ਐਸ.ਪੀ.(ਪੀ.ਬੀ.ਆਈ.),ਹੇਮ ਪੁੱਛਪ ਐਸ.ਪੀ. (ਅੱਪਰੇਸ਼ਨ), ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ,  ਕਨਵਰ ਰਵਿੰਦਰ ਵਿੱਕੀ ਸਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸਦ ਦੇ ਸਕੱਤਰ ਅਤੇ  ਹੋਰ ਪੁਲਿਸ ਅਧਿਕਾਰੀਆਂ ਵੱਲੋਂ ਪੰਜਾਬ ਪੁਲਿਸ ਦੇ ਸਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੋਕੇ ਤੇ ਜਿਲ•ਾ ਪਠਾਨਕੋਟ ਦੇ ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ ਰੂਪ ਵਿੱਚ ਸਨਮਾਨਤ ਕੀਤਾ ਗਿਆ। ਸਮਾਰੋਹ ਵਿੱਚ ਜਿਲ•ਾ ਪਠਾਨਕੋਟ ਦੇ ਕੁਲ 12 ਸ਼ਹੀਦ ਕਰਮਚਾਰੀਆਂ ਦੇ ਪਰਿਵਾਰ ਅਤੇ ਜਿਲ•ਾ ਪਠਾਨਕੋਟ ਦੇ ਸਾਰੇ ਪੁਲਿਸ ਥਾਨਿਆਂ ਦੇ ਇੰਚਾਰਜ ਵੀ ਹਾਜ਼ਰ ਸਨ। ਇਸ ਮੋਕੇ ਤੇ ਸ. ਪ੍ਰਭਜੋਤ ਸਿੰਘ ਵਿਰਕ ਐਸ.ਪੀ. (ਡੀ.) ਵੱਲੋਂ ਪੰਜਾਬ ਪੁਲਿਸ ਦੇ ਸਹੀਦ ਹੋਏ ਕਰਮਚਾਰੀਆਂ ਦੇ ਨਾਮ ਪੜ ਕੇ ਸੁਨਾਏ ਗਏ।
ਇਸ ਮੋਕੇ ਤੇ ਸੰਬੋਧਨ ਕਰਦਿਆਂ ਸ੍ਰੀ ਦੀਪਕ ਹਿਲੋਰੀ (ਆਈ.ਪੀ.ਐਸ.) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਨੇ ਕਿਹਾ ਕਿ ਸਾਨੂੰ ਸਹੀਦਾਂ ਦੀ ਸਹਾਦਤ ਨੂੰ ਨਮਨ ਕਰਨਾਂ ਚਾਹੀਦਾ ਹੈ ਉਨ•ਾ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਨੇ ਅਮਨ ਸਾਂਤੀ ਬਣਾਈ ਰੱਖਣ ਦੇ ਲਈ ਆਪਣੀ ਸਹਾਦਤ ਦਿੱਤੀ। ਉਨ•ਾਂ ਹੋਰ ਵੀ ਪੁਲਿਸ ਜਵਾਨਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਵੀ ਇਨ•ਾਂ ਸਹੀਦਾਂ ਤੋਂ ਸਿੱਖਿਆ ਲੈਣ ਅਤੇ ਜਿਵੇ ਇਨ•ਾਂ ਸਹੀਦਾਂ ਨੇ ਜਿੰਦੇ ਰਹਿੰਦਿਆਂ ਆਪਣੀ ਡਿਊਟੀ ਪੂਰੀ ਈਮਾਨਦਾਰੀ ਨਾਲ ਨਿਭਾਈ ਹੈ,ਉਹ ਵੀ ਆਪਣੀ ਡਿਊਟੀ ਪੂਰੀ ਈਮਾਨਦਾਰੀ ਨਾਲ ਨਿਭਾਉਂਣ । ਉਨ•ਾਂ ਕਿਹਾ ਕਿ ਪੁਲਿਸ ਦੀ ਵਰਦੀ ਦੇਖ ਕੇ ਆਮ ਲੋਕਾਂ ਨੂੰ ਇਕ ਸੁਰੱਖਿਆ ਦੀ ਕਿਰਨ ਨਜਰ ਆਉਂਦੀ ਹੈ ਸਾਨੂੰ ਇਸੇ ਹੀ ਤਰ•ਾ ਲੋਕਾਂ ਦਾ ਵਿਸਵਾਸ ਬਣਾਈ ਰੱਖਣਾ ਹੈ । ਉਨ•ਾਂ ਕਿਹਾ ਕਿ ਮੁਸੀਬਤ ਵਿੱਚ ਲੋਕਾਂ ਨੂੰ ਪ੍ਰਮਾਤਮਾ ਤੋਂ ਬਾਅਦ ਅਗਰ ਕੋਈ ਯਾਦ ਆਉਂਦਾ ਹੈ ਤਾਂ ਉਹ ਪੁਲਿਸ ਹੈ। ਉਨ•ਾਂ ਪੁਲਿਸ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਵੀ ਉਨ•ਾਂ ਸਹੀਦਾਂ ਦੀ ਤਰ•ਾ ਆਪਣੇ ਵਿਸਵਾਸ ਨੂੰ ਲੋਕਾਂ ਵਿੱਚ ਬਣਾਈ ਰੱਖਣਾ ਹੈ। ਸਮਾਰੋਹ ਦੋਰਾਨ ਜਿਲ•ਾ ਪਠਾਨਕੋਟ ਦੇ 12 ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ ਰੂਪ ਵਿੱਚ ਸਨਮਾਨਤ ਕੀਤਾ ਗਿਆ।
ਇਸ ਮੋਕੇ ਤੇ ਸ੍ਰੀ ਅਮਰੀਕ ਸਿੰਘ (ਏ.ਐਸ.ਆਈ.) ਵੱਲੋਂ ਦੇਸ ਭਗਤੀ ਦੇ ਗੀਤ ਪੇਸ਼ ਕਰ ਕੇ ਸਮਾਰੋਹ ਵਿੱਚ ਦੇਸ ਭਗਤੀ ਦੇ ਰੰਗ ਨੂੰ ਹੋਰ ਵੀ ਪੱਕਾ ਕਰ  ਦਿੱਤਾ। ਇਸ ਮੋਕੇ ਸ੍ਰੀ ਕਨਵਰ ਰਵਿੰਦਰ ਵਿੱਕੀ ਸਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸਦ ਦੇ ਸਕੱਤਰ ਨੇ ਵੀ ਦੇਸ ਭਗਤਾ ਨੂੰ ਯਾਂਦ ਕੀਤਾ ਅਤੇ ਕਿਹਾ ਕਿ ਸਹੀਦ ਕਿਸੇ ਕੋਮ , ਮਿਸੇ ਮਜਹਬ ਜਾ ਕਿਸੇ ਜਾਤੀ ਦੇ ਲਈ ਸਹੀਦ ਨਹੀਂ ਹੁੰਦੇ ਭਾਰਤ ਮਾਤਾ ਦੀ ਰੱਖਿਆਂ ਕਰਦਿਆ ਆਪਣੀਆਂ ਜਾਨਾਂ ਕੁਰਬਾਨ ਕਰ ਦਿੰਦੇ ਹਨ, ਸਾਡਾ ਫਰਜ ਬਣਦਾ ਹੈ ਕਿ ਅਸੀਂ ਸਹੀਦਾ ਦਾ ਸਨਮਾਨ ਕਰੀਏ ਅਤੇ ਭਾਰਤ ਮਾਤਾ ਦੀ ਸੁਰੱਖਿਆ ਲਈ ਹਮੇਸਾ ਸਹਿਯੋਗ ਦੇਣ ਲਈ ਤਿਆਰ ਰਹੀਏ।  ਇਸ ਮੋਕੇ ਤੇ ਸਮਾਰੋਹ ਦੇ ਅੰਤ ਵਿੱਚ ਸ੍ਰੀ ਦੀਪਕ ਹਿਲੋਰੀ (ਐਸ.ਐਸ.ਪੀ.) ਪਠਾਨਕੋਟ ਵੱਲੋਂ ਸਹੀਦ ਪਰਿਵਾਰਾਂ ਨਾਲ ਇੱਕ ਮੀਟਿੰਗ ਕੀਤੀ ਅਤੇ ਉਨ•ਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੇ ਨਾਲ ਹੀ ਹਰੇਕ ਪਰਿਵਾਰ ਦੀ ਜੋ ਵੀ ਸਮੱਸਿਆ ਸੀ ਉਸ ਲਈ ਵੱਖ ਵੱਖ ਉੱਚ ਅਧਿਕਾਰੀਆਂ ਦੀਆਂ ਡਿਉਟੀਆਂ ਲਗਾਈਆਂ ਗਈਆਂ ਅਤੇ ਜਲਦੀ ਤੋਂ ਜਲਦੀ ਸਮੱਸਿਆਵਾਂ ਨੂੰ ਹੱਲ ਕਰਨ ਦੇ ਆਦੇਸ ਦਿੱਤੇ।  

© 2016 News Track Live - ALL RIGHTS RESERVED