ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ

Oct 19 2019 01:39 PM
ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ

ਪਠਾਨਕੋਟ

ਥਾਣਾ ਡਵੀਜ਼ਨ ਨੰਬਰ-1 ਦੀ ਪੁਲਿਸ ਨੇ ਅੱਜ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਹਰਸ਼ ਗਿੱਲ ਉਰਫ਼ ਚਾਬੀ ਪੁੱਤਰ ਰਾਜ ਕੁਮਾਰ ਨਿਵਾਸੀ ਗਾਂਧੀ ਨਗਰ ਅਤੇ ਆਕਾਸ਼ ਉਰਫ਼ ਅਬੀ ਪੁੱਤਰ ਵਰਿੰਦਰ ਕੁਮਾਰ ਨਿਵਾਸੀ ਘਰਥੌਲੀ ਮੁਹੱਲਾ ਪਠਾਨਕੋਟ ਵਜੋਂ ਹੋਈ ਹੈ | ਥਾਣਾ ਡਵੀਜ਼ਨ ਨੰਬਰ-1 ਦੇ ਐਸ.ਐੱਚ.ਓ. ਇਕਬਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵਲੋਂ ਸੀ.ਸੀ.ਟੀ.ਵੀ. ਫੁਟੇਜ ਅਤੇ ਸੂਚਨਾ ਦੇ ਆਧਾਰ 'ਤੇ ਸਥਾਨਕ ਡਲਹੌਜ਼ੀ ਰੋਡ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ ਨੂੰ ਜਦੋਂ ਰੋਕ ਕੇ ਤਲਾਸ਼ੀ ਲਈ ਤਾਂ ਹਰਸ਼ ਗਿੱਲ ਉਰਫ਼ ਚਾਬੀ ਤੋਂ 710 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਤੇ ਇਸ ਤੋਂ ਇਲਾਵਾ ਜਦੋਂ ਦੋਨਾਂ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਲੁੱਟਖੋਹ ਦੀਆਂ 4 ਵਾਰਦਾਤਾਂ ਜਿਨ੍ਹਾਂ 'ਚੋਂ 1 ਵਾਰਦਾਤ ਪਠਾਨਕੋਟ, 3 ਵਾਰਦਾਤਾਂ ਸੁਜਾਨਪੁਰ ਅਤੇ 1 ਵਾਰਦਾਤ ਵਿਚ ਅਸਫਲ ਰਹਿਣ ਦੀ ਗੱਲ ਕਬੂਲ ਕੀਤੀ | ਉਨ੍ਹਾਂ ਦੱਸਿਆ ਕਿ ਉਕਤ ਦੋਨਾਂ ਦੋਸ਼ੀਆਂ ਦੀ ਨਿਸ਼ਾਨਦੇਹੀ 'ਤੇ ਚੋਰੀ ਦਾ ਸਾਮਾਨ ਖ਼ਰੀਦਣ ਵਾਲੇ ਸੁਨਿਆਰੇ ਦੇ ਕੰਮ ਕਰਦੇ ਅਨਿਲ ਕੁਮਾਰ ਪੁੱਤਰ ਅਸ਼ਵਨੀ ਕੁਮਾਰ ਨਿਵਾਸੀ ਚਾਰ ਮਰਲਾ ਕੁਆਟਰ ਪਠਾਨਕੋਟ ਤੋਂ 4 ਸੋਨੇ ਦੀ ਵਾਲੀਆਂ ਬਰਾਮਦ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਉਕਤ ਤਿੰਨਾਂ ਦੋਸ਼ੀਆਂ ਦੇ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ |

© 2016 News Track Live - ALL RIGHTS RESERVED