73ਵੇਂ ਆਜ਼ਾਦੀ ਦਿਵਸ ਸਮਾਗਮ ਵਿੱਚ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦੂਸਰੇ ਦਿਨ ਜਾਰੀ

Aug 10 2019 03:06 PM
73ਵੇਂ ਆਜ਼ਾਦੀ ਦਿਵਸ ਸਮਾਗਮ ਵਿੱਚ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦੂਸਰੇ ਦਿਨ ਜਾਰੀ




ਪਠਾਨਕੋਟ

ਜਿਲ•ਾ ਪਠਾਨਕੋਟ ਅੰਦਰ ਮਨਾਏ ਜਾ ਰਹੇ ਜਿਲ•ਾ ਪੱਧਰੀ  73ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅੱਜ ਅਧੁਨਿਕ ਖੇਡ ਸਟੇਡੀਅਮ ਪਠਾਨਕੋਟ ਵਿਖੇ ਦੂਸਰੇ ਦਿਨ ਵਿਦਿਆਰਥੀਆਂ, ਐਨ.ਸੀ.ਸੀ. ਅਤੇ ਪੰਜਾਬ ਪੁਲਿਸ ਦੇ ਵੱਖ ਵੱਖ ਜਵਾਨਾਂ ਵੱਲੋਂ ਰਿਹਰਸਲ ਕੀਤੀ ਗਈ। ਇਹ ਪ੍ਰਗਟਾਵਾ ਸ. ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ ਨੇ ਅੱਜ ਅਧੁਨਿਕ ਖੇਡ ਸਟੇਡੀਅਮ ਪਠਾਨਕੋਟ ਵਿਖੇ ਆਜਾਦੀ ਦਿਹਾੜੇ ਨੂੰ ਲੈ ਕੇ ਕੀਤੀ ਗਈ ਰਿਹਰਸਲ ਨੂੰ ਦੇਖਣ ਤੋਂ ਬਾਅਦ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਪਠਾਨਕੋਟ, ਬਲਦੇਵ ਰਾਜ ਡਿਪਟੀ ਜਿਲ•ਾ ਸਿੱਖਿਆ ਅਧਿਕਾਰੀ ਸੈਕੰਡਰੀ, ਰੋਹਿਤ ਕੁਮਾਰ, ਨਰਿੰਦਰ ਕੁਮਾਰ ਅਤੇ ਵੱਖ ਵੱਖ ਸਕੂਲਾਂ ਦਾ ਸਟਾਫ ਹਾਜ਼ਰ ਸੀ। 
 ਅੱਜ ਅਧੁਨਿਕ ਖੇਡ ਸਟੇਡੀਅਮ ਪਠਾਨਕੋਟ ਵਿਖੇ ਮਾਰਚ ਪਾਸਟ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦੂਸਰੇ ਦਿਨ ਕੀਤੀ ਗਈ । ਜਿਸ ਵਿੱਚ ਪੰਜਾਬ ਪੁਲਿਸ ਦੇ ਜਵਾਨਾਂ, ਹੋਮ ਗਾਰਡ ਦੀ ਟੁਕੜੀ, ਵੱਖ ਵੱਖ ਸਕੂਲਾਂ ਦੇ ਐਨ.ਸੀ.ਸੀ. ਦੇ ਕੈਡਿਟਾਂ, ਖਿਡਾਰੀਆਂ ਅਤੇ ਵੱਖ ਵੱਖ ਸਕੂਲਾਂ ਦੇ ਬੈਂਡ ਟੀਮਾਂ ਨੇ ਮਾਰਚ ਪਾਸਟ ਕੀਤਾ। ਇਸ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ, ਕੋਰੀਉਗ੍ਰਾਫੀ, ਗਿੱਧਾ ਅਤੇ ਭੰਗੜੇ ਦੀ ਵੀ ਰਿਹਰਸਲ ਕੀਤੀ ਗਈ। 
ਇਸ ਮੋਕੇ ਤੇ ਸ. ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ ਨੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੇਸ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਨੂੰ ਹੋਰ ਵਧੀਆਂ ਬਣਾਉਂਣ ਲਈ ਹਦਾਇਤਾਂ ਦਿੱਤੀਆਂ। ਉਨ•ਾਂ ਦੱਸਿਆ ਕਿ 13 ਅਗਸਤ ਨੂੰ ਫੂਲ ਡ੍ਰੈਸ ਰਿਹਰਸਲ ਕੀਤੀ ਜਾਵੇਗੀ । ਜਿਕਰਯੋਗ ਹੈ ਕਿ ਰਿਹਰਸਲ ਦੇ ਦੋਰਾਨ ਚੱਲ ਰਹੇ ਭੰਗੜੇ ਅਤੇ ਗਿੱਧੇ ਦੋਰਾਨ ਵੱਖ ਵੱਖ ਸਕੂਲਾ ਦੇ ਵਿਦਿਆਰਥੀ ਨੇ ਅਪਣੇ ਸਾਹਸ ਦਾ ਲੋਹਾ ਮਨਵਾਇਆ। 

© 2016 News Track Live - ALL RIGHTS RESERVED