ਸੱਜਣ ਕੁਮਾਰ ਖ਼ਿਲਾਫ਼ 28 ਜਨਵਰੀ ਲਈ ਪੇਸ਼ਗੀ ਵਾਰੰਟ ਜਾਰੀ

Jan 22 2019 03:26 PM
ਸੱਜਣ ਕੁਮਾਰ ਖ਼ਿਲਾਫ਼ 28 ਜਨਵਰੀ ਲਈ ਪੇਸ਼ਗੀ ਵਾਰੰਟ ਜਾਰੀ

ਚੰਡੀਗੜ੍ਹ:

ਦਿੱਲੀ ਦੀ ਅਦਾਲਤ ਨੇ 1984 ਸਿੱਖ ਕਤਲੇਆਮ ਦੇ ਇੱਕ ਕੇਸ ਵਿੱਚ ਦੋਸ਼ੀ ਤੇ ਸਾਬਕਾ ਕਾਂਗਰਸ ਲੀਡਰ ਸੱਜਣ ਕੁਮਾਰ ਖ਼ਿਲਾਫ਼ 28 ਜਨਵਰੀ ਲਈ ਪੇਸ਼ਗੀ ਵਾਰੰਟ ਜਾਰੀ ਕੀਤਾ ਹੈ।
ਜ਼ਿਲ੍ਹਾ ਜੱਜ ਪੂਨਮ ਏ ਬਾਂਬਾ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ ਮੰਗਲਵਾਰ ਨੂੰ ਸੱਜਣ ਕੁਮਾਰ ਨੂੰ ਪੇਸ਼ ਨਾ ਸਕਣ ਮਗਰੋਂ ਵਾਰੰਟ ਜਾਰੀ ਕੀਤੇ ਹਨ। ਸੱਜਣ ਕੁਮਾਰ ਦੰਗਿਆਂ ਨਾਲ ਸਬੰਧਤ ਇੱਕ ਹੋਰ ਮਾਮਲੇ ਵਿੱਚ ਸਜ਼ਾ ਮਿਲਣ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਬੰਦ ਹੈ।
ਜ਼ਿਕਰਯੋਗ ਹੈ ਕਿ ਸੁਲਤਾਨਪੁਰੀ ਵਿੱਚ ਸੁਰਜੀਤ ਸਿੰਘ ਦੇ ਕਤਲ ਕੇਸ ਤੇ ਦੰਗੇ ਕਰਨ ਦੇ ਦੋਸ਼ਾਂ ਤਹਿਤ ਸੱਜਣ ਕੁਮਾਰ, ਬ੍ਰਹਮਾਨੰਦ ਗੁਪਤਾ ਤੇ ਵੇਦ ਪ੍ਰਕਾਸ਼ ਸਮੇਤ ਤਿੰਨ ਜਣਿਆਂ ’ਤੇ ਮੁਕੱਦਮਾ ਚੱਲ ਰਿਹਾ ਹੈ।

© 2016 News Track Live - ALL RIGHTS RESERVED