ਵੋਟਾ ਵਾਲੇ ਦਿਨ ਤੋਂ 48 ਘੰਟੇ ਪਹਿਲਾਂ 'ਡਰਾਈ ਡੇਅ' ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ

May 15 2019 01:43 PM
ਵੋਟਾ ਵਾਲੇ ਦਿਨ ਤੋਂ 48 ਘੰਟੇ ਪਹਿਲਾਂ 'ਡਰਾਈ ਡੇਅ' ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ

ਚੰਡੀਗੜ੍ਹ:

ਪੰਜਾਬ ਵਿੱਚ 19 ਮਈ ਨੂੰ ਹੋ ਰਹੀਆਂ ਚੋਣਾਂ ਕਰਕੇ ਪਿਆਕੜਾਂ ਲਈ ਬੁਰੀ ਖ਼ਬਰ ਹੈ। ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਸਮੂਹ ਵਿਭਾਗ ਮੁਖੀਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਲੋਕ ਸਭਾ ਚੋਣਾਂ ਦੇ ਵੋਟਾ ਵਾਲੇ ਦਿਨ ਤੋਂ 48 ਘੰਟੇ ਪਹਿਲਾਂ 'ਡਰਾਈ ਡੇਅ' ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਭਾਵ ਦੋ ਦਿਨ ਠੇਕੇ ਬੰਦ ਰਹਿਣਗੇ।
ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਾਂ ਵਾਲੇ ਦਿਨ 19 ਮਈ ਤੋਂ 48 ਘੰਟੇ ਪਹਿਲਾਂ ਪੰਜਾਬ ਨਾਲ ਲੱਗਦੇ ਇਲਾਕਿਆਂ ਤੋਂ ਤਿੰਨ ਕਿਲੋਮੀਟਰ ਦੇ ਦਾਇਰੇ ਅੰਦਰ ਸ਼ਰਾਬ ਦੀ ਵਿਕਰੀ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ।
ਇਹ ਪਾਬੰਦੀ ਪੋਲਿੰਗ ਖਤਮ ਹੋਣ ਦੇ ਸਮੇਂ ਭਾਵ ਸ਼ਾਮ 6 ਵਜੇ ਤੱਕ ਲਾਗੂ ਰਹੇਗੀ। ਇਸ ਤੋਂ ਇਲਾਵਾ ਗੁਆਂਢੀ ਸੂਬਿਆਂ ਦੇ ਪੰਜਾਬ ਨਾਲ ਲੱਗਦੇ ਤਿੰਨ ਕਿਲੋਮੀਟਰ ਦੇ ਖੇਤਰਾਂ ਵਿੱਚ ਵੀ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ।

© 2016 News Track Live - ALL RIGHTS RESERVED