ਨਸ਼ਿਆਂ ਖਿਲਾਫ ਮਨਾਏ ਜਾ ਰਹੇ ਕਾਲੇ ਹਫਤੇ ਦੀ ਮੁਹਿੰਮ ਤਹਿਤ ਚੇਤਨਾ ਮਾਰਚ

Jul 07 2018 01:57 PM
ਨਸ਼ਿਆਂ ਖਿਲਾਫ ਮਨਾਏ ਜਾ ਰਹੇ ਕਾਲੇ ਹਫਤੇ ਦੀ ਮੁਹਿੰਮ ਤਹਿਤ  ਚੇਤਨਾ ਮਾਰਚ



ਪਠਾਨਕੋਟ
ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੰਜਾਬ ਸਰਕਾਰ ਦੇ ਡੇਪੋ ਪ੍ਰਗੋਰਾਮ ਨੂੰ ਸਮਰਪਿਤ  ਪੰਜਾਬ ਭਰ ਵਿੱਚ ਨਸ਼ਿਆਂ ਖਿਲਾਫ ਪਹਿਲੀ ਜੁਲਾਈ ਤੋਂ 7 ਜੁਲਾਈ ਤੱਕ ਮਨਾਏ ਜਾ ਰਹੇ ਕਾਲੇ ਹਫਤੇ ਦੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਪਿੰਡ ਬਲਸੂਹਾ ਦੀ ਪੰਚਾਇਤ ਦੇ ਸਹਿਯੋਗ ਨਾਲ ਚੇਤਨਾ ਮਾਰਚ ਕੀਤਾ ਗਿਆ। ਜਿਸ ਵਿੱਚ ਨਸ਼ਿਆ ਖਿਲਾਫ ਨਾਅਰੇਬਾਜ਼ੀ ਕੀਤੀ ਗਈ ।ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕੀਤੇ ਨਸ਼ਿਆਂ ਖਿਲਾਫ ਰੋਡ ਸ਼ੋਅ ਦੌਰਾਨ ਡਾ. ਪ੍ਰਿਤਪਾਲ ਸਿੰਘ, ਡਾ.ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ,ਸ੍ਰੀ ਗੁਰਦਿੱਤ ਸਿੰਘ,ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਂਰ ਅਫਸਰ,ਸੁਭਾਸ਼ ਕੁਮਾਰ,ਗਿਆਨ ਕੌਰ ਪੰਚ ,ਗੁਰਪ੍ਰੀਤ,ਜਗਦੀਸ਼,ਜੋਤੀ ਸਵਰੂਪ ਕੌਰ ਅਮਨਦੀਪ ਸਿੰਘ ਜੰਗਲਾਤ ਰੇਂਜ ਅਫਸਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
  ਕਿਸਾਨਾਂ ਨੂੰ ਸੰਬੋਧਨ ਕਰਦਿਆ ਡਾ. ਅਮਰੀਕ ਸਿੰਘ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਦਿੱਤੀ ਅਗਾਂਹੂ ਚਿਤਾਵਨੀ ਅਨੁਸਾਰ ਵਿਸ਼ਵ ਪੱਧਰ ਤੇ ਨਸ਼ੀਲੇ ਪਦਾਰਥਾਂ ਦੇ ਲਗਾਤਾਰ ਸੇਵਨ ਨਾਲ ਪੰਜਾਬ ਦੀ ਜਵਾਨੀ ਮਫਤ ਦੇ ਮੂੰਹ ਵੱਲ ਧੱਕੀ ਜਾ ਰਹੀ ਹੈ ਅਤੇ ਹੋਰ ਵੀ ਚਿੰਤਾ ਵਾਲੀ ਗੱਲ ਇਹ ਹੈ ਕਿ ਨਸ਼ੀਲੇ ਪਦਾਰਥਾਂ ਦੀ ਵਰਤੋਂ ਨੌਜਵਾਨ ਮੁੰਡੇ ਅਤੇ ਕੁੜੀਆਂ ਕਰੀਬ ਬਰਾਬਰ ਹੀ ਕਰ ਰਹੇ ਹਨ।ਉਨਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੇ ਸੇਵਨ ਨਾਲ ਕਈ ਤਰਾਂ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ,ਘਰਾਂ ਵਿੱਚ ਕਲੇਸ਼ ਵਧ ਜਾਦਾ ਹੈ ,ਜ਼ਮੀਨਾਂ ਦਾ ਵਿਕ ਜਾਂਦੀਆਂ ਹਨ, ਜਿਸ ਨਾਲ ਪਰਿਵਾਰ ਵੱਡੀਆਂ ਮੁਸ਼ਕਲਾਂ ਵਿੱਚ ਫਸ ਜਾਂਦਾ ਹੈ।ਉਨਾਂ ਕਿਹਾ ਕਿ ਨਸ਼ਾ ਕਿਸੇ ਤਰਾਂ ਦਾ ਵੀ ਹੋਵੇ,ਸਰੀਰ ਲਈ ਨੁਕਸਾਨਦਾਇਕ ਹੈ।ਉਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪੰਜਾਬ ਜਿਸ ਹਾਲਾਤ ਵਿੱਚ ਹੈ,ਉਸ ਨੂੰ ਦੇਖਦਿਆਂ ਨਸ਼ਿਆਂ ਖਿਲਾਫ ਇੱਕ ਮਜ਼ਬੂਤ ਲੋਕ ਲਹਿਰ ਚਲਾ ਕੇ ਲੋਕਾਂ ਖਾਸ ਕਰਕੇ ਨੌਜਵਾਨ ਪੀੜੀ ਨੂੰ ਜਾਗਰੁਕ ਕਰਨ ਦੀ ਜ਼ਰੂਰਤ ਹੈ।ਉਨਾਂ ਕਿਹਾ ਕਿ ਜੇਕਰ ਘਰ ਘਰ ਤੋਂ ਨਸ਼ਾ ਖਤਮ ਕਰਨਾ ਹੈ ਤਾਂ ਸਾਨੂੰ ਘਰ -ਘਰ ਤੋਂ ਹੀ ਜਾਗਰੁਕਤਾ ਮੁਹਿੰਮ ਦੀ ਸ਼ੁਰੂਆਤ ਕਰਨੀ ਹੋਵੇਗੀ।ਉਨਾਂ ਕਿਹਾ ਕਿ ਜੇਕਰ ਕਿਸੇ ਪਰਿਵਾਰ ਦਾ ਕੋਈ ਬੱਚਾ ਨਸ਼ਾ ਕਰਦਾ ਹੈ ਉਸ ਨੂੰ ਛੁਪਾਉਣ ਦੀ ਬਿਜਾਏ ,ਉਸ ਦਾ ਕਿਸੇ ਸਿਆਣੇ ਡਾਕਟਰ ਕੋਲੋਂ ਇਲਾਜ ਕਰਵਾਇਆ ਜਾਵੇ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਸ਼੍ਰੀ ਗੁਰਦਿੱਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਮਨੁੱਖੀ ਸਿਹਤ ਤੇ ਪੈਂਦੇ ਬੁਰੇ ਪ੍ਰਭਾਵਾਂ ਬਾਰੇ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਅਸੀਂ ਨਸ਼ਿਆਂ ਖਿਲਾਫ ਹੁਣ ਵੀ ਨਾਂ ਜਾਗੇ ਤਾਂ ਬਹੁਤ ਦੇਰ ਹੋ ਜਾਵੇਗੀ ਜਿਸ ਦਾ ਬਾਅਦ ਵਿੱਚ ਬਹੁਤ ਪਛਤਾਵਾ ਹੋਵੇਗਾ। ਇਸ ਮੌਕੇ ਮੌਜੂਦ ਕਿਸਾਨਾਂ ਖਾਸ ਕਰਕੇ ਨੌਜਵਾਨ ਕਿਸਾਨਾਂ ਨੂੰ ਨਸ਼ਿਆਂ ਦੀ ਭਵਿੱਖ ਵਿੱਚ ਵਰਤੋਂ ਨਾਂ ਕਰਨ ਬਾਰੇ ਸਹੁੰ ਚੁਕਾਈ ਗਈ ਅਤੇ ਸਮੁੱਚੇ ਪਿੰਡ ਵਿੱਚ ਇੱਕ ਪੈਦਲ ਚੇਤਨਾ ਮਾਰਚ ਵੀ ਕੀਤਾ ਗਿਆ। 

© 2016 News Track Live - ALL RIGHTS RESERVED