ਰਾਮ ਰਹੀਮ ਨੂੰ ਕੁਝ ਰਾਹਤ

Dec 07 2018 01:28 PM
ਰਾਮ ਰਹੀਮ ਨੂੰ ਕੁਝ ਰਾਹਤ

ਚੰਡੀਗੜ੍ਹ:

ਪੰਜਾਬ-ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕੁਝ ਰਾਹਤ ਦਿੱਤੀ ਹੈ। ਕੋਰਟ ਵੱਲੋਂ ਰਾਮ ਰਹੀਮ ਨੂੰ ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ‘ਚ ਗਵਾਹਾਂ ਦੇ ਬਿਆਨ ਦਾ ਨਿਰੀਖਣ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜਦਕਿ ਕੋਰਟ ਨੇ ਇਸ ਦੀਆਂ ਕਾਪੀਆਂ ਮੁਹੱਈਆ ਕਰਵਾਉਣ ਦੀ ਮੰਗ ਨੂੰ ਖਾਰਜ਼ ਕਰ ਦਿੱਤਾ ਹੈ।
ਰਾਮ ਰਹੀਮ ਨੇ ਹਾਈਕੋਰਟ ‘ਚ ਅਪੀਲ ਦਾਇਰ ਕਰਦੇ ਹੋਏ ਕਿਹਾ ਸੀ ਕਿ ਪੰਜਾਬ-ਹਰਿਆਣਾ ਹਾਈਕੋਰਟ ਦੇ ਆਦੇਸ਼ ‘ਤੇ ਹੀ ਸੀਬੀਆਈ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਇਸ ਮਾਮਲੇ ਦਾ ਟ੍ਰਾਈਲ ਅਜੇ ਵੀ ਚੱਲ ਰਿਹਾ ਹੈ। ਟ੍ਰਾਈਲ ਦੌਰਾਨ ਉਸ ਨੂੰ ਆਪਣਾ ਪੱਖ ਸਹੀ ਠੰਗ ਨਾਲ ਰੱਖਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਪਟੀਸ਼ਨਕਰਤਾ ਨੇ ਕਿਹਾ ਸੀ ਕਿ ਇਸ ਲਈ ਗਵਾਹਾਂ ਦੇ ਬਿਆਨਾਂ ਦੀਆਂ ਕਾਪੀਆਂ ਜ਼ਰੂਰੀ ਹਨ ਤਾਂ ਜੋ ਇਸ ਮੁਤਾਬਕ ਉਸ ਨੂੰ ਬਚਾਉਣ ਦੀ ਤਿਆਰੀ ਕੀਤੀ ਜਾ ਸਕੇ।
ਜਸਟੀਸ ਦਯਾ ਚੌਧਰੀ ਨੇ ਇਸ ਮਾਮਲੇ ‘ਚ ਪਟੀਸ਼ਨਰ ਤੇ ਬਚਾਓ ਪੱਖ ਦੀ ਬਹਿਸ ਸੁਣਨ ਤੋਂ ਬਾਅਦ ਅਪੀਲ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹੁਣ ਸੋਮਵਾਰ ਨੂੰ ਇਸ ‘ਤੇ ਫੈਸਲਾ ਸੁਣਾਉਂਦੇ ਹੋਏ ਜਸਟਿਸ ਦਯਾ ਚੌਧਰੀ ਨੇ ਕਿਹਾ ਕਿ ਮਾਮਲਾ ਬੇਹੱਦ ਸੰਵੇਦਨਸ਼ੀਲ ਹੈ। ਇਸ ਲਈ ਬਿਆਨਾਂ ਦੀਆਂ ਕਾਪੀਆਂ ਮੁਹੱਈਆ ਨਹੀਂ ਕਰਵਾਈਆਂ ਜਾ ਸਕਦੀਆਂ ਪਰ ਉਸ ਨੂੰ ਗਵਾਹਾਂ ਦੇ ਬਿਆਨ ਪੜ੍ਹਣ ਦੀ ਆਗਿਆ ਦਿੱਤੀ ਗਈ ਹੈ।

© 2016 News Track Live - ALL RIGHTS RESERVED