ਸ਼੍ਰੀ ਸੁਨੀਲ ਜਾਖੜ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ/ਪਠਾਨਕੋਟ ਨੇ ਤਲਵਾੜਾਂ ਜੱਟਾਂ-ਸਿੰਬਲੀ ਪੁਲ ਦਾ ਨੀਂਹ ਪੱਥਰ ਰੱਖਿਆਂ

Feb 18 2019 03:52 PM
ਸ਼੍ਰੀ ਸੁਨੀਲ ਜਾਖੜ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ/ਪਠਾਨਕੋਟ ਨੇ ਤਲਵਾੜਾਂ ਜੱਟਾਂ-ਸਿੰਬਲੀ ਪੁਲ ਦਾ  ਨੀਂਹ ਪੱਥਰ ਰੱਖਿਆਂ




ਪਠਾਨਕੋਟ

ਪੰਜਾਬ ਸਰਕਾਰ ਵੱਲੋਂ 28 ਕਰੋੜ ਰੁਪਏ ਦੀ ਲਾਗਤ ਨਾਲ ਤਲਵਾੜਾਂ ਜੱਟਾਂ-ਸਿੰਬਲੀ ਪੁਲ ਦਾ ਨਿਰਮਾਣ ਕਰਵਾਇਆ ਜਾਵੇਗਾ, ਇਸ ਨਾਲ ਖੇਤਰ ਦੇ ਕਰੀਬ 45 ਪਿੰਡਾਂ ਨੂੰ ਰਾਹਤ ਮਿਲੇਗੀ ਅਤੇ ਆਉਂਣ ਵਾਲੇ ਸਮੇਂ ਦੋਰਾਨ ਜਲਦੀ ਹੀ ਇਹ ਪੁਲ ਦਾ ਨਿਰਮਾਣ ਕਾਰਜ ਪੂਰਾ ਕਰਕੇ ਲੋਕਾਂ ਨੂੰ ਇਹ ਪੁਲ ਸਮਰਪਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ਼੍ਰੀ ਸੁਨੀਲ ਜਾਖੜ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ/ਪਠਾਨਕੋਟ ਨੇ ਤਲਵਾੜਾਂ ਜੱਟਾਂ-ਸਿੰਬਲੀ ਪੁਲ ਦਾ  ਨੀਂਹ ਪੱਥਰ ਰੱਖਣ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਮਿਤ ਵਿਜ ਵਿਧਾਇਕ ਹਲਕਾ ਪਠਾਨਕੋਟ, ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ, ਸੰਦੀਪ ਬੈਂਸ ਜਿਲ•ਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਅਨਿਲ ਵਿੱਜ ਸਾਬਕਾ ਜਿਲ•ਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ ਪਠਾਨਕੋਟ, ਮਨਮੋਹਣ ਸਰੰਗਲ ਐਕਸੀਅਨ ਲੋਕ ਨਿਰਮਾਣ ਵਿਭਾਗ ਪਠਾਨਕੋਟ ਅਤੇ ਹੋਰ ਪਾਰਟੀ ਕਾਰਜ ਕਰਤਾ ਹਾਜ਼ਰ ਸਨ। 
 ਇਸ ਮੋਕੇ ਤੇ ਸਭ ਤੋਂ ਪਹਿਲਾਂ ਸ੍ਰੀ ਸੁਨੀਲ ਜਾਖੜ ਸੰਸਦ ਜਿਲ•ਾ ਗੁਰਦਾਸਪੁਰ/ਪਠਾਨਕੋਟ , ਸ੍ਰੀ ਅਮਿਤ ਵਿਜ ਵਿਧਾਇਕ ਹਲਕਾ ਪਠਾਨਕੋਟ, ਸੰਦੀਪ ਬੈਂਸ ਜਿਲ•ਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਅਨਿਲ ਵਿੱਜ ਸਾਬਕਾ ਜਿਲ•ਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ ਅਤੇ ਹੋਰ ਪਾਰਟੀ ਕਾਰਜਕਰਤਾਵਾਂ ਵੱਲੋਂ ਬੀਤੇ ਦਿਨ ਦੋਰਾਨ ਪੁਲਵਾਮਾ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੋਨ ਰੱਖਿਆ ਅਤੇ ਸ੍ਰੀ ਸੁਨੀਲ ਜਾਖੜ ਸੰਸਦ ਗੁਰਦਾਸਪੁਰ /ਪਠਾਨਕੋਟ ਨੇ ਸਹੀਦ ਸੈਨਿਕਾਂ ਲਈ ਦੁੱਖ ਪ੍ਰਗਟ ਕੀਤਾ। ਉਨ•ਾਂ ਕਿਹਾ ਕਿ ਬੀਤੇ ਦਿਨੀ ਹੋਈ ਘਟਨਾ ਨੂੰ ਲੈ ਕੇ ਅੱਜ ਸਾਰਾ ਦੇਸ਼ ਇਸ ਗੱਲ ਨੂੰ ਲੈ ਕੇ ਚਿੰਤਾ ਕਰ ਰਿਹਾ ਹੈ ਅਤੇ ਸਾਰੇ ਮਿਲ ਕੇ ਇੱਕ ਹੀ ਮੰਗ ਕਰ ਰਹੇ ਹਨ ਕਿ ਸਰਕਾਰ ਮਿਲ ਕੇ ਇਸ ਤਰ•ਾ ਦੀ ਉਚਿੱਤ ਕਾਰਵਾਈ ਕਰੇ ਕਿ ਭਵਿੱਖ ਵਿੱਚ ਕੋਈ ਵੀ ਅਜਿਹੀ ਹਰਕਤ ਕਰਨ ਦੀ ਹਿਮਤ ਨਾ ਕਰੇ। ਉਨ•ਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਹਰੇਕ ਦੇਸ ਦੇ ਨਿਵਾਸੀ ਨੂੰ ਚਾਹੀਦਾ ਹੈ ਕਿ ਰਾਜਨੀਤਿ ਤੋਂ ਉਪਰ ਉਠਣ, ਹਰੇਕ ਰਾਜਨੀਤਿਕ ਪਾਰਟੀ ਸਰਕਾਰ ਦੀਆਂ ਬਾਹਾਂ ਹਨ ਅਤੇ ਸਰਕਾਰ ਨਾਲ ਖੜੀਆਂ ਹਨ। 
ਇਸ ਮੋਕੇ ਤੇ ਵਿਭਾਗੀ ਅਧਿਕਾਰੀਆਂ ਨੇ ਦੱਸਿਆ ਕਿ ਇਸ ਪੁਲ ਤੇ ਕਰੀਬ 28 ਕਰੋੜ ਰੁਪਏ ਖਰਚ ਕੀਤੇ ਜਾਣੇ ਹਨ ਅਤੇ ਇਸ ਵਿੱਚ 192 ਮੀਟਰ ਲੰਬਾਈ ਅਤੇ 14.80 ਮੀਟਰ ਚੋੜਾਈ ਦੇ ਪੁਲ ਦਾ ਨਿਰਮਾਣ ਕੀਤਾ ਜਾਣਾ ਹੈ ਜਿਸ ਵਿੱਚ ਕਰੀਬ ਦੋ ਕਿਲੋਮੀਟਰ ਲੰਬਾਈ ਦੀ ਸੜਕ ਵੀ ਸਾਮਲ ਹੈ। ਉਨ•ਾਂ ਦੱਸਿਆ ਕਿ ਪੁਲ ਦੇ ਨਿਰਮਾਣ ਨਾਲ ਕਰੀਬ 45 ਪਿੰਡਾਂ ਦੇ ਲੋਕਾਂ ਨੂੰ ਇਸ ਦਾ ਲਾਭ ਹੋਵੇਗਾ।

© 2016 News Track Live - ALL RIGHTS RESERVED