ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਦੇ ਨਾਗਰਿਕਾਂ ਨੂੰ ਆਪਣੇ ਘਰਾਂ ਅਤੇ ਆਲੇ ਦੁਆਲੇ ਖਾਲੀ ਪਈਆਂ ਜਨਤਕ ਥਾਵਾਂ 'ਤੇ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ

Jul 09 2018 03:03 PM
ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਦੇ ਨਾਗਰਿਕਾਂ ਨੂੰ ਆਪਣੇ ਘਰਾਂ ਅਤੇ ਆਲੇ ਦੁਆਲੇ ਖਾਲੀ ਪਈਆਂ ਜਨਤਕ ਥਾਵਾਂ 'ਤੇ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ


ਪਠਾਨਕੋਟ
ਪੋਦੇ ਲਗਾਉਣੇ ਅੱਜ ਦੇ ਦੌਰ ਵਿੱਚ ਸਭ ਤੋਂ ਜਰੂਰੀ ਹੈ ਕਿਉਂਕਿ ਪੋਦੇ ਜਿੱਥੇ ਮਨੁੱਖੀ ਜੀਵਨ ਲਈ ਅਤਿ ਜਰੂਰੀ ਆਕਸੀਜ਼ਨ ਦਿੰਦੇ ਹਨ ਉਥੇ ਹੀ ਗੈਰ ਜਰੂਰੀ ਕਾਰਬਨ ਡਾਈਆਕਸਾਈਡ ਨੂੰ ਆਪਣੇ ਅੰਦਰ ਸਮਾਂ ਕੇ ਸਾਨੂੰ ਨਵਾਂ ਜੀਵਨ ਵੀ ਦਿੰਦੇ ਹਨ, ਹਰੇਕ ਨਾਗਰਿਕ ਦਾ ਇਹ ਫਰਜ਼ ਬਣਦਾ ਹੈ ਕਿ ਵੱਧ ਤੋਂ ਵੱਧ ਪੋਦੇ ਲਗਾ ਕੇ ਉਨਾਂ ਦੀ ਸਾਂਭ ਸੰਭਾਲ ਵੀ ਕੀਤੀ ਜਾਵੇ ਤਾਂ ਜੋ ਸਾਡਾ ਵਾਤਾਵਰਣ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਰਹਿ ਸਕੇ। ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ । 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੌਦੇ ਲਗਾ ਕੇ ਆਮ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਣ ਪ੍ਰਦਾਨ ਕਰਨਾ “ਮਿਸ਼ਨ ਤੰਦਰੁਸਤ ਪੰਜਾਬ” ਦਾ ਅਹਿਮ ਹਿੱਸਾ ਹੈ ਤੇ ਜੰਗਲਾਤ ਵਿਭਾਗ ਵੱਲੋਂ ਵੀ ਘਰ-ਘਰ ਹਰਿਆਲੀ ਮੁਹਿੰਮ ਅਧੀਨ ਜੰਗਲਾਤ ਵਿਭਾਗ ਦਾ ਵੀ ਇਹ ਉਪਰਾਲਾ ਹੈ ਕਿ ਹਰੇਕ ਘਰ ਵਿੱਚ ਬੂਟੇ ਲਗਾਏ ਜਾਣ ਤਾਂ ਜੋ ਸਾਡਾ ਵਾਤਾਵਰਣ ਸਵੱਛ ਬਣਿਆਂ ਰਹੇ। ਉਨਾਂ ਵਿਭਾਗ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਇੱਕ ਸ਼ਲਾਘਾਯੋਗ ਕਦਮ ਹੈ। ਉਨ•ਾਂ ਦੱਸਿਆ ਕਿ ਇਸ ਵਾਰ ਜਿਲ•ਾ ਪ੍ਰਸਾਸਨ ਵੱਲੋਂ ਇਸ ਸੀਜਨ ਦੋਰਾਨ ਵਣ ਵਿਭਾਗ ਦੇ ਸਹਿਯੋਗ ਨਾਲ ਕਰੀਬ ਢਾਂਈ ਤੋਂ ਤਿੰਨ ਲੱਖ ਦੇ ਕਰੀਬ ਪੋਦੇ ਲਗਾਏ ਜਾਣ ਦੀ ਯੋਜਨਾਂ ਹੈ, ਉਨ•ਾਂ ਕਿਹਾ ਕਿ ਸਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਇਸ ਮੁਹਿੰਮ ਨਾਲ ਜੂੜ ਕੇ ਪੋਦੇ ਲਗਾ ਕੇ ਅਪਣਾ ਸਹਿਯੋਗ ਦੇ ਸਕਦੀਆਂ ਹਨ।
ਸ੍ਰੀਮਤੀ ਨੀਲਿਮਾ ਨੇ ਕਿਹਾ ਕਿ ਵੱਧਦੇ ਸ਼ਹਿਰੀਕਰਨ ਨਾਲ ਜਿਥੇ ਸਾਡੇ ਸਮਾਜ ਨੇ ਤਰੱਕੀ ਕੀਤੀ ਉਥੇ ਹੀ ਅੰਨੇਵਾਹ ਦਰਖ਼ਤਾਂ ਦੀ ਕਟਾਈ ਵੀ ਹੋਈ ਹੈ ਜਿਸ ਕਾਰਨ ਅੱਜ ਸਾਡੇ ਮੌਸਮ ਵਿੱਚ ਅਸੰਤੁਲਨ ਪੈਦਾ ਹੋ ਗਿਆ ਹੈ। ਉਨਾਂ ਕਿਹਾ ਕਿ ਸਾਡਾ ਵਾਤਾਵਾਰਣ ਤਾਂ ਹੀ ਪ੍ਰਦੂਸ਼ਣ ਮੁਕਤ ਰਹਿ ਸਕਦਾ ਹੈ ਜੇਕਰ ਹਰੇਕ ਇਨਸਾਨ ਆਪਣੀ ਨਿੱਜੀ ਜਿੰਮੇਵਾਰੀ ਸਮਝਦੇ ਹੋਏ ਆਪਣੇ ਘਰਾਂ ਤੇ ਆਲੇ ਦੁਆਲੇ ਅਤੇ ਖਾਲੀ ਪਈਆਂ ਜਨਤਕ ਸਥਾਨਾਂ 'ਤੇ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਕਿਉਂਕਿ ਜੇਕਰ ਅਸੀਂ ਵਾਤਾਵਰਣ ਨੂੰ ਬਚਾਉਣ ਲਈ ਹੁਣੇ ਤੋਂ ਹੀ ਉਪਰਾਲੇ ਸ਼ੁਰੂ ਨਾ ਕੀਤੇ ਤਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਇਸ ਧਰਤੀ 'ਤੇ ਰਹਿਣਾ ਵੀ ਔਖਾ ਹੋ ਜਾਵੇਗਾ। ਉਨਾਂ ਕਿਹਾ ਕਿ ਕੁਦਰਤ ਦੀ ਅਨਮੋਲ ਦਾਤ ਰੁੱਖ ਮਨੁੱਖ ਦਾ ਜੀਵਨ ਭਰ ਸਾਥ ਦਿੰਦੇ ਹਨ । ਇਸ ਤੋਂ ਇਲਾਵਾ ਰੁੱਖ ਮਨੁੱਖ ਨੂੰ ਸਵਸਥ ਆਬੋ ਹਵਾ ਪ੍ਰਦਾਨ ਕਰਨ ਦੇ ਨਾਲ-ਨਾਲ ਖਾਣ ਲਈ ਫਲ ਵੀ ਦਿੰਦੇ ਹਨ। ਉਨਾਂ ਕਿਹਾ ਕਿ ਜਿਸ ਤਰਾਂ ਦਰਖ਼ਤਾਂ ਦੀ ਥੋੜ ਕਾਰਨ ਗਲੋਬਲ ਵਾਰਮਿੰਗ ਵੱਧ ਰਹੀ ਹੈ ਉਸ ਨੂੰ ਰੋਕਣ ਲਈ ਰੁੱਖ ਹੀ ਇੱਕੋ ਇੱਕ ਅਜਿਹਾ ਮਾਧਿਅਮ ਹਨ ਜਿਨਾਂ ਨੂੰ ਲਗਾ ਕੇ ਗਲੋਬਲ ਵਾਰਮਿੰਗ ਨੂੰ ਰੋਕਿਆ ਜਾ ਸਕਦਾ ਹੈ।

© 2016 News Track Live - ALL RIGHTS RESERVED