ਨਦੀਨਨਾਸ਼ਕਾਂ ਦਾ ਛਿੜਕਾਅ ਹਵਾ ਦੇ ਰੁੱਖ/ਵਹਾ ਨੂੰ ਧਿਆਨ ਵਿੱਚ ਰੱਖ ਕੇ ਕਰਨਾ ਚਾਹੀਦਾ: ਡਾ. ਅਮਰੀਕ ਸਿੰਘ

Jul 21 2018 01:43 PM
ਨਦੀਨਨਾਸ਼ਕਾਂ ਦਾ ਛਿੜਕਾਅ ਹਵਾ ਦੇ ਰੁੱਖ/ਵਹਾ ਨੂੰ ਧਿਆਨ ਵਿੱਚ ਰੱਖ ਕੇ ਕਰਨਾ ਚਾਹੀਦਾ: ਡਾ. ਅਮਰੀਕ ਸਿੰਘ


ਪਠਾਨਕੋਟ
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ  ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਦੇ ਪਿੰਡ ਗੁਜਰਾਂਲਾਹੜੀ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫਾਰਮ ਸਕੂਲ ਦੀ ਤੀਜੀ ਕਲਾਸ ਲਗਾਈ ਗਈ। ਅੱਜ ਦੀ ਕਲਾਸ ਵਿੱਚ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ(ਸਮ) ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਫਾਰਮ ਸਕੂਲ ਦੀ ਫ੍ਰਧਾਨਗੀ ਡਾ.ਅਮਰੀਕ ਸਿੰਘ ਖੇਤੀਬਾੜੀ ਅਫਸਰ ਨੇ ਕੀਤੀ। ਅੱਜ ਦੇ ਫਾਰਮ ਸਕੂਲ ਵਿੱਚ ਕੀਟ ਨਾਸ਼ਕਾਂ ਦੀ ਸੁਰੱਖਿਅਤ ਵਰਤੋਂ ਦੀਆ ਤਕਨੀਕਾਂ ਅਤੇ ਖਾਦਾਂ ਅਤੇ ਨਦੀਨਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ.ਪ੍ਰਿਤਪਾਲ ਸਿੰਘ, ਡਾ.ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸ਼੍ਰ. ਸੁਭਾਸ਼ ਚੰਦਰ, ਗੁਰਦਿੱਤ ਸਿੰਘ, ਜਤਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ, ਸਾਹਿਲ ਮਹਾਜਨ, ਮਨਦੀਪ, ਅਰਮਾਨ ਮਹਾਜਨ, ਸੁਖਜਿੰਦਰ ਸਿੰਘ ਸਹਾਇਕ ਤਕਨੀਕੀ ਮੈਨੇਜ਼ਰ , ਸਰਪੰਚ ਵਿਨੋਦ ਕੁਮਾਰ, ਦੇਵ ਰਾਜ ਸੈਨੀ, ਰਜਿੰਦਰ ਸੈਣੀ, ਸੁਰਿੰਦਰ ਸੈਣੀ, ਜਗਦੀਸ਼ ਸੈਣੀ, ਜੀਵਨ ਲਾਲ, ਰਘਬੀਰ ਸਿੰਘ ਹਾਜ਼ਰ ਸਨ ।
                ਕਿਸਾਨਾਂ ਨੂੰ ਸੁਰੱਖਿਅਤ ਕੀਟਨਾਸ਼ਕਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਨਦੀਨਨਾਸ਼ਕ ਦਵਾਈ ਦਾ ਛਿੜਕਾਅ ਹਵਾ ਦੇ ਰੁੱਖ/ਵਹਾ ਨੂੰ ਧਿਆਨ ਵਿੱਚ ਰੱਖ ਕੇ ਕਰਨਾ ਚਾਹੀਦਾ ਹੈ ਤਾਂ ਜੋ ਰਸਾਇਣ ਛਿੜਕਾਅ ਕਰਨ ਵਾਲੇ ਵਿਅਕਤੀ ਉੱਪਰ ਨਾਂ ਪਵੇ ਅਤੇ ਨਾਂ ਹੀ ਸਾਹ ਰਾਹੀ ਸਰੀਰ ਅੰਦਰ ਜਾਵੇ। ਉਨ•ਾਂ ਕਿਹਾ ਕਿ ਬਾਸਮਤੀ ਦੀ ਮਿਆਰੀ ਉਪਜ ਪੈਦਾ ਕਰਨ ਲਈ ਫਸਲ ਉੱਪਰ ਐਸੀਫੇਟ, ਕਾਰਬੈਂਡਾਜ਼ਿਮ, ਥਾਇਉਮੈਥਾਕਸਮ, ਟਰਾਈਜੋਫਾਸ ਅਤੇ ਟ੍ਰਾਈਸਾਈਕਲਾਜ਼ੋਲ ਦੀ ਵਰਤੋਂ ਨਾਂ ਕੀਤੀ ਜਾਵੇ ਤਾਂ ਜੋ ਐਕਸਪੋਰਟ ਏਜੰਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾਂ ਆਵੇ। ਡਾ. ਹਰਿੰਦਰ ਸਿੰਘ ਨੇ ਕਿਹਾ ਕਿ ਝੋਨੇ ਦੀ ਫਸਲ ਨੂੰ ਸਿਫਾਰਸ਼ਾਂ ਮੁਤਾਬਿਕ ਕੇਵਲ ਦੋ ਬੋਰੀਆਂ ਯੂਰੀਆਂ ਖਾਦ ਦੀ ਹੀ ਵਰਤੀ ਜਾਵੇ। ਉਨ•ਾ ਕਿਹਾ ਕਿ ਜੇਕਰ ਝੋਨੇ ਦੀ ਲਵਾਈ ਤੋਂ ਪਹਿਲਾਂ ਜੰਤਰ/ਮੂੰਗੀ ਦੀ ਫਸਲ ਬਤੌਰ ਹਰੀ ਖਾਦ ਖੇਤ ਵਿੱਚ ਉਗਾਈ ਹੋਵੇ ਤਾਂ ਯੂਰੀਆ ਖਾਦ ਦੇ ਇੱਕ ਤੋਂ ਡੇਢ ਬੈਗ ਪ੍ਰਤੀ ਏਕੜ ਵਰਤੇ ਜਾਣ। ਉਨ•ਾਂ ਕਿਹਾ ਕਿ ਯੂਰੀਆ ਖਾਦ ਝੋਨੇ ਦੀ ਲਵਾਈ ਤੋਂ 45 ਦਿਨਾਂ ਦੇ ਅੰਦਰ ਅੰਦਰ ਤਿੰਨ ਬਰਾਬਰ ਕਿਸ਼ਤਾਂ ਵਿੱਚ ਪਾ ਦਿਉ। ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਛਿੜਕਾਅ ਕਰਨ ਵਾਲੇ ਵਿਅਕਤੀ ਨੂੰ ਛਿੜਕਾਅ ਵਾਲੇ ਖੇਤਰ ਵਿੱਚ ਕੁਝ ਵੀ ਖਾਣਾ ਪੀਣਾ,ਚਬਾਉਣਾ ਜਾਂ ਸਿਗਰਟਨੋਸ਼ੀ ਨਹੀਂ ਕਰਨੀ ਚਾਹੀਦੀ। ਉਨ•ਾ ਕਿਹਾ ਕਿ ਖੇਤੀ ਰਸਾਇਣ ਦਾ ਛਿੜਕਾਅ ਕਰਨ ਸਮੇਂ ਹੋਰ ਕੱਪੜੇ ਪਾ ਲੈਣੇ ਚਾਹੀਦੇ ਹਨ ਅਤੇ ਛਿੜਕਾਅ ਤੋਂ ਬਾਅਦ ਜਿੰਨੀ ਜਲਦੀ ਹੋ ਸਕੇ ਧੋ ਲੈਣੇ ਚਾਹੀਦੇ ਹਨ। ਗੁਰਦਿੱਤ ਸਿੰਘ ਨੇ ਕਿਹਾ ਕਿ  ਆਂਢੀਆਂ ਗੁਆਢੀਆਂ ਜਾਂ ਦੁਕਾਨਦਾਰਾਂ ਦੇ ਕਹੇ ਤੇ ਦਵਾਈਆਂ ਵਰਤਣ ਦੀ ਬਿਜਾਏ ਖੇਤੀ ਮਾਹਿਰਾਂ ਨਾਲ ਰਾਬਤਾ ਕਾਇਮ ਕਰਕੇ ਹੀ ਖੇਤੀ ਨਾਲ ਸੰਬੰਧਤ ਸਮੱਸਿਆ ਦਾ ਹੱਲ ਕੱਢਿਆ ਜਾਵੇ ਤਾਂ ਬੇਹਤਰ ਰਹੇਗਾ।ਕਿਸਾਨਾਂ ਨੂੰ ਖੇਤਾਂ ਵਿੱਚ ਲਿਜਾ ਕੇ ਛਿੜਕਾÀ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ।
 

© 2016 News Track Live - ALL RIGHTS RESERVED