ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਮੀਟਿੰਗਾਂ

Jun 11 2018 02:26 PM
ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਮੀਟਿੰਗਾਂ

ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਮੀਟਿੰਗਾਂ 
ਬਟਾਲਾ
ਮਨੁੱਖਤਾ ਦੇ ਰਹਿਬਰ, ਸਰਬ ਸਾਂਝੀਵਾਲਤਾ ਦੇ ਮੁਦੱਈ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਸਮਾਰੋਹ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਮਨਾਏ ਜਾਣ ਸਬੰਧੀ ਬਣਾਈ ਗਈ ਕਮੇਟੀ ਦੇ ਮੈਂਬਰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸਮਾਗਮਾਂ ਦੀਆਂ ਤਿਆਰੀਆਂ ਦੀ ਰੂਪ-ਰੇਖਾ ਤਿਆਰ ਕਰਨ ਸਬੰਧੀ ਵੱਖ-ਵੱਖ ਸੰਤਾਂ, ਮਹਾਪੁਰਖਾਂ, ਵਿਦਵਾਨਾਂ ਆਦਿ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ , ਇਸੇ ਕੜੀ ਤਹਿਤ ਰੰਧਾਵਾ ਵੱਲੋਂ ਗੁ. ਲੰਗਰ ਸਾਹਿਬ ਸ੍ਰੀ ਹਜ਼ੂਰ ਸਾਹਿਬ ਦੇ ਮੁਖੀ ਬਾਬਾ ਨਰਿੰਦਰ ਸਿੰਘ ਨਾਲ ਵੀ ਮੀਟਿੰਗ ਇਤਿਹਾਸਕ ਅਸਥਾਨ ਗੁਰਦੁਆਰਾ ਰੇਰੂ ਸਾਹਿਬ ਸਾਹਨੇਵਾਲ ਵਿਖੇ ਕੀਤੀ ਗਈ, ਜਿਸ ਵਿਚ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਮਨਾਉਣ ਬਾਰੇ ਡੂੰਘੀਆਂ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਉਪਰੰਤ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸਾਡੀ ਖੁਸ਼ਕਿਸਮਤੀ ਹੈ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਹੈ ਅਤੇ ਸਾਨੂੰ ਗੁਰੂ ਸਾਹਿਬ ਜੀ ਨੇ ਇਸ ਮਹਾਨ ਸਮਾਗਮ ਨੂੰ ਮਨਾਉਣ ਲਈ ਸੇਵਾ ਬਖ਼ਸ਼ੀ ਹੈ। ਉਨ•ਾਂ ਦੱਸਿਆ ਕਿ ਉਪਰੋਕਤ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੁਲਤਾਨਪੁਰ ਲੋਧੀ ਤੋਂ ਕੀਤੀ ਜਾਵੇਗੀ ਅਤੇ ਇਨ•ਾਂ ਦੀ ਸੰਪੂਰਨਤਾ ਡੇਰਾ ਬਾਬਾ ਨਾਨਕ ਵਿਖੇ ਹੋਵੇਗੀ। ਇਸ ਲਈ ਇਨ•ਾਂ ਅਸਥਾਨਾਂ 'ਤੇ ਜਿਥੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦੀ ਰਿਹਾਇਸ਼, ਲੰਗਰਾਂ, ਪਾਰਕਿੰਗ, ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਨ•ਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਲੋੜੀਂਦੀਆਂ ਜ਼ਰੂਤਤਾਂ ਪੂਰੀਆਂ ਕਰਨ ਲਈ ਵੱਖ-ਵੱਖ ਵਿਭਾਗਾਂ ਦੀ ਡਿਊਟੀ ਲਾਈ ਜਾਵੇਗੀ ਤਾਂ ਜੋ ਇਸ ਮਹਾਨ ਸਾਂਝੇ ਕਾਰਜ ਨੂੰ ਇਤਿਹਾਸਕ ਬਣਾਇਆ ਜਾ ਸਕੇ।  ਰੰਧਾਵਾ ਨੇ ਦੱਸਿਆ ਕਿ ਇਨ•ਾਂ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ  ਪੰਜਾਬ ਸਰਕਾਰ   ਵੱਲੋਂ ਫਿਲਹਾਲ 450 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਨੂੰ ਲੋੜ ਅਨੁਸਾਰ ਵਧਾਇਆ ਜਾ ਸਕਦਾ ਹੈ। ਇਸ ਮੌਕੇ ਗੁਰਦੁਆਰਾ ਲੰਗਰ ਸਾਹਿਬ ਦੇ ਮੁਖੀ ਬਾਬਾ ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਮੌਕੇ ਆਯੋਜਕਾਂ ਵੱਲੋਂ ਜੋ ਵੀ ਸਹਿਯੋਗ ਸਾਡੇ ਤੋਂ ਮੰਗਿਆ ਜਾਵੇਗਾ, ਵੱਧ -ਚੜ• ਕੇ ਸੇਵਾ ਦੇ ਇਸ ਮਹਾਨ ਕੁੰਭ ਵਿਚ ਹਿੱਸਾ ਪਾਇਆ ਜਾਵੇਗਾ। ਇਸ ਦੌਰਾਨ ਲੁਧਿਆਣਾ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ, ਰੁਪਿੰਦਰ ਸਿੰਘ ਸ਼ਾਮਪੁਰਾ, ਬਾਬਾ ਮੇਜਰ ਸਿੰਘ, ਡੀ. ਐੱਸ. ਪੀ ਰਮਨਦੀਪ ਸਿੰਘ ਭੁੱਲਰ ਆਦਿ ਹਾਜ਼ਰ ਸਨ।

ਪ੍ਰਸਿੱਧ ਖ਼ਬਰਾਂ
© 2016 News Track Live - ALL RIGHTS RESERVED