ਕੇਂਦਰ ਸਰਕਾਰ ਨੇ 1040 ਕਰੋੜ ਰੁਪਏ ਜਾਰੀ ਕਰ ਦਿੱਤੇ

Aug 30 2019 04:58 PM
ਕੇਂਦਰ ਸਰਕਾਰ ਨੇ  1040 ਕਰੋੜ ਰੁਪਏ ਜਾਰੀ ਕਰ ਦਿੱਤੇ

ਚੰਡੀਗੜ੍ਹ:

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਹਰਿਆ-ਭਰਿਆ ਪੰਜਾਬ ਬਣਾਉਣ ਲਈ CAMPA ਫੰਡ ਜਾਰੀ ਕਰ ਦਿੱਤੇ ਹਨ। ਇਹ ਵਿਕਾਸ ਕਾਰਜਾਂ ਦੀ ਬਲੀ ਚੜ੍ਹੇ ਦਰਖ਼ਤਾਂ ਦੀ ਕੰਪਨਸੇਟਰੀ ਏਫਾਰੈਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲਾਨਿੰਗ ਅਥਾਰਟੀ ਤਹਿਤ ਭਰਪਾਈ ਲਈ 1040 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਕੈਪਟਨ ਨੇ ਗਰਾਂਟ ਜਾਰੀ ਹੋਣ 'ਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।
ਬੀਤੇ ਦਿਨ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 1040 ਰੁਪਏ ਦਾ ਪ੍ਰਵਾਨਗੀ ਪੱਤਰ ਸੌਂਪਿਆ। ਇਸ ਮੌਕੇ ਜਾਵਡੇਕਰ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹਰ ਪਿੰਡ 550 ਬੂਟੇ ਲਾਉਣ ਤੇ ਘਰ-ਘਰ ਹਰਿਆਲੀ ਵਰਗੀਆਂ ਸਕੀਮਾਂ ਦੀ ਸ਼ਲਾਘਾ ਕੀਤੀ।
ਧਰਮਸੋਤ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਫੰਡਾਂ ਨੂੰ ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਪੰਜ ਸਾਲਾਂ ਵਿੱਚ ਯੋਜਨਾਵਾਂ ਚਲਾਉਣ ਲਈ ਪੜਾਅਵਾਰ ਵਰਤੋਂ ਵਿੱਚ ਲਿਆਉਣਗੇ। ਕੇਂਦਰ ਸਰਕਾਰ ਨੇ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਨੂੰ ਵੀ ਕੈਂਪਾ ਫੰਡ ਜਾਰੀ ਕੀਤੇ।

© 2016 News Track Live - ALL RIGHTS RESERVED